05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਡਰਾਅ ਕੱਢੇ <br/>

Ad Position 21
No active advertisement
ਅਜੀਤ ਡੈਸਕ 03-06-2026
ਤਰਨ ਤਾਰਨ, 2 ਜੂਨ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸੀ. ਆਰ. ਐੱਮ. ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਡਰਾਅ ਕੱਢੇ ਗਏ | ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਵਿਅਕਤੀਗਤ ਕਿਸਾਨ ਕੈਟਾਗਰੀ ਅਧੀਨ ਪ੍ਰਾਪਤ ਹੋਈਆਂ ਸਾਰੀਆਂ 811 ਜਨਰਲ ਅਤੇ ਐਸ.ਸੀ. ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਸੰਗਠਨਾਂ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ | ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਾਹੁਲ ਨੇ ਮਟਿੰਗ ਵਿਚ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਮਸ਼ੀਨਰੀ ਦੀ ਖ਼ਰੀਦ ਕਰ ਲਈ ਜਾਵੇ ਤਾਂ ਜੋ ਪਰਾਲੀ ਪ੍ਰਬੰਧਨ ਸੀਜ਼ਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਐੱਸ. ਆਈ. ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਲੱਗਣਗੇ ਸਪੈਸ਼ਲ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਨੀਟ ਪੇਪਰ ਲੀਕ ਤੇ ਸੀ. ਬੀ. ਐੱਸ. ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਰੋਸ ਮਾਰਚ...
Ad Position 24