05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਿੰਡ ਸੈਦਪੁਰ ਤੋਂ ਮਨਦੀਪ ਸਿੰਘ ਮੰਨਾ ਦੀ ਪ੍ਰੇਰਣਾ ਨਾਲ ਮੌਜੂਦਾ ਸਰਪੰਚ ਦੀ ਅਗਵਾਈ ਹੇਠ 47 ਪਰਿਵਾਰ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 03-06-2026
ਪੱਟੀ, 2 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕਾ ਦੇ ਪਿੰਡ ਸੈਦਪੁਰ ਤੋਂ ਮਨਦੀਪ ਸਿੰਘ ਮੰਨਾ ਦੀ ਪ੍ਰੇਰਣਾ ਨਾਲ ਮੌਜੂਦਾ ਸਰਪੰਚ ਗੁਰਜੀਤ ਸਿੰਘ ਦੀ ਅਗਵਾਈ ਹੇਠ 47 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਹਨ, ਮੈਂ ਉਕਤ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਾ ਹਾਂ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਜਰੂਰ ਦੇਵਾਂਗਾ | ਇਹ ਸ਼ਬਦ ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਹਰਮਿੰਦਰ ਸਿੰਘ ਗਿੱਲ ਨੇ ਪੱਟੀ ਹਲਕੇ ਦੇ ਪਿੰਡ ਸੈਦਪੁਰ ਦੀ ਪੰਚਾਇਤ ਨੂੰ ਅਤੇ ਹੋਰ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਕਹੇ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਕਾਂਗਰਸ ਹੀ ਦਲਿਤ ਪਰਿਵਾਰ ਦਾ ਸਨਮਾਨ ਕਰਦੀ ਹੈ, ਮੈਂ ਸਾਰਿਆਂ ਦਾ ਕਾਂਗਰਸ ਪਰਿਵਾਰ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਾ ਹਾਂ | ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਰਪੰਚ ਗੁਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਦਲਿਤ ਸਰਪੰਚ ਜ਼ਰੂਰ ਬਣੇ ਸਨ, ਪਰ ਧੇਲੇ ਦੇ ਅਧਿਕਾਰ ਨਹੀਂ ਦਿੱਤੇ ਗਏ, ਸਗੋਂ ਸ਼ੋਸ਼ਣ ਹੀ ਕੀਤਾ ਗਿਆ ਹੈ | ਇਸ ਮੌਕੇ ਉਨਾਂ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪਲਵਿੰਦਰ ਸਿੰਘ ਮੈਂਬਰ ਪੰਚਾਇਤ, ਮਨਜੀਤ ਸਿੰਘ ਮੈਂਬਰ ਪੰਚਾਇਤ, ਕੁਲਦੀਪ ਸਿੰਘ ਮੈਂਬਰ ਪੰਚਾਇਤ, ਬਾਬਾ ਮਨਜੀਤ ਸਿੰਘ, ਬਾਬਾ ਸੁਬੇਗ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਲਖਬੀਰ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਚਮਕੌਰ ਸਿੰਘ, ਰਾਣਾ ਸਿੰਘ, ਕਰਨ ਸਿੰਘ, ਬੂਟਾ ਸਿੰਘ, ਪ੍ਰੇਮ ਸਿੰਘ, ਬਲਦੇਵ ਸਿੰਘ, ਪਿ੍ੰਸ ਸਿੰਘ, ਮੀਤਾ ਸਿੰਘ, ਨਿਸ਼ਾਨ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ | ਇਸ ਰਾਜ ਵਿਚ ਹਰ ਵਰਗ ਦੇ ਲੋਕ ਦੁਖੀ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਵਿਧਾਇਕ ਤੋਂ ਦੁਖੀ ਹੋ ਕੇ ਹੀ ਪੱਟੀ ਸ਼ਹਿਰ ਵਿਚ ਕੁਝ ਦਿਨ ਪਹਿਲਾਂ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ ਜਿਸ ਦੇ 9 ਕੌਂਸਲਰ ਜੇਤੂ ਰਹੇ ਹਨ | ਇਸੇ ਤਰ੍ਹਾਂ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸਪੱਸ਼ਟ ਬਹੁਮਤ ਪ੍ਰਾਪਤ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ ਤੇ ਸੂਬੇ ਦਾ ਸਰਬ ਪੱਖੀ ਵਿਕਾਸ ਕਰਵਾਵੇਗੀ | ਇਸ ਮੌਕੇ ਕਾਂਗਰਸੀ ਆਗੂਆਂ ਮੰਨਾ ਸੈਦਪੁਰ, ਸਾਬਕਾ ਸਰਪੰਚ ਬਲਰਾਜ ਸਿੰਘ ਭੱਗੂਪੁਰ, ਗੁਰਪ੍ਰੀਤ ਸਿੰਘ ਸਭਰਾ, ਜਸਬੀਰ ਸਿੰਘ ਜੋਤੀ ਸ਼ਾਹ, ਰਘਬੀਰ ਸਿੰਘ ਤੁੰਗ, ਸਾਬਕਾ ਸਰਪੰਚ ਸੁਖਦੇਵ ਸਿੰਘ, ਇੰਦਰਜੀਤ ਸਿੰਘ ਢੋਟੀਆਂ, ਕੁਲਦੀਪ ਸਿੰਘ ਢੋਟੀਆਂ, ਸਾਬਕਾ ਸਰਪੰਚ ਰਣਜੀਤ ਸਿੰਘ ਢੋਟੀਆਂ, ਜਗਜੀਤ ਸਿੰਘ ਤੂਤ, ਸਤਨਾਮ ਸਿੰਘ ਪੋਪਣ, ਸਾਬਕਾ ਸਰਪੰਚ ਗੁਰਿੰਦਰ ਸਿੰਘ ਸੀਤੋ, ਸਾਬਕਾ ਸਰਪੰਚ ਜਗਪ੍ਰੀਤ ਚੀਮਾ, ਰਾਜਕੁਮਾਰ ਰਾਜੂ, ਬੀਤ ਕਿਰਤੋਵਾਲ, ਮਨਦੀਪ ਸਿੰਘ ਉਦੇ, ਗੁਰਭੇਜ ਸਿੰਘ ਨੌਸ਼ਹਿਰਾ, ਸਾਬਕਾ ਸਰਪੰਚ ਲੱਖਾ ਸਿੰਘ ਕੁੱਤੀਵਾਲਾ, ਕੌਂਸਲਰ ਜਗਮੀਤ ਸਿੰਘ ਭੁੱਲਰ, ਸਾਬਕਾ ਸਰਪੰਚ ਜਤਿੰਦਰ ਸਿੰਘ ਰਾਜੂ, ਸਰਬਜੀਤ ਸਿੰਘ ਨੰਦਪੁਰੀਆ, ਸਾਬਕਾ ਸਰਪੰਚ, ਬਲਵੀਰ ਸਿੰਘ ਠੱਠਾ, ਗੁਰਜੰਟ ਸਿੰਘ, ਗੁਰਚਰਨਪ੍ਰੀਤ ਸਿੰਘ ਸਭਰਾ, ਗੁਰਵਿੰਦਰ ਸਿੰਘ ਕੈਰੋ ਤੇ ਮਨਜਿੰਦਰ ਸਿੰਘ ਕੈਰੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ', ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਦੇ ਦਰਜਨ ਤੋਂ ਵੱਧ ਆਗੂ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਿਲ <br/> ਅਗਲੀ ਖ਼ਬਰ ਐੱਸ. ਆਈ. ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਲੱਗਣਗੇ ਸਪੈਸ਼ਲ ਕੈਂਪ
Ad Position 24