05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 03-06-2026
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ. ਐੱਸ. ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲਊ ਸੂਆ ਪਿੰਡ ਖੱਖ ਨਜ਼ਦੀਕ ਨਾਕਾਬੰਦੀ ਦੌਰਾਨ ਅੰਮਿ੍ਤਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਾਲੀਆ ਮੰਝਪੁਰ ਜੰਡਿਆਲਾ ਗੁਰੂ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ 7 ਮਿਲੀਗ੍ਰਾਮ ਹੈਰੋਇਨ, 580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਹਰਵਿੰਦਰਪਾਲ ਸ਼ਰਮਾ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਪਿੰਡ ਮੋਹਨਪੁਰ ਤੋਂ ਸੰਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 70 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀਸਮੇਤ ਗਸ਼ਤ ਦੌਰਾਨ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 90 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਜੀਤ ਕੌਰ ਪਤਨੀ ਧਰਮ ਸਿੰਘ ਵਾਸੀ ਕਾਲੀਆ ਨੂੰ ਕਾਬੂ ਕਰਕੇ ਉਸ਼ ਪਾਸੋਂ 310 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਹਰੀਕੇ ਤੋਂ ਵਿਸ਼ਾਲਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬੇਰੀ ਮੁਹੱਲਾ ਹਰੀਕੇ, ਸੁਖਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੰਡੋਰੀ ਤਖਤਮੱਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 14 ਗ੍ਰਾਮ 90 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਸਭਰਾ ਤੋਂ ਗੁਰਸਾਹਿਬ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਭਰਾ ਨੂੰ ਕਾਬੂ ਕਰਕੇ ਉਸ ਪਾਸੋਂ 60 ਗ੍ਰਾਮ ਹੈਰੋਇਨ ਅਤੇ 1500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਭਾਈ ਮਨਜੀਤ ਸਿੰਘ ਦੀ ਅਗਵਾਈ 'ਚ ਡੀ. ਸੀ. ਨੂੰ ਰਾਜਪਾਲ ਦੇ ਨਾਂਅ ਦਿੱਤਾ ਮੰਗ... ਅਗਲੀ ਖ਼ਬਰ ਜੇਲ੍ਹ 'ਚ ਬੰਦ ਹਵਾਲਾਤੀ ਦੀ ਦੂਸਰੇ ਹਵਾਲਾਤੀਆਂ ਕੀਤੀ ਕੁੱਟਮਾਰ
Ad Position 24