ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਤਰਨ ਤਾਰਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਆਗੂਆਂ ਦੱਸਿਆ ਕਿ ਸੂਬਾ ਬਾਡੀ ਵਲੋਂ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਬਕਾਇਆ ਡੀ.ਏ. ਦੀਆਂ ਕਿਸ਼ਤਾਂ, 15 ਜਨਵਰੀ 2015 ਦਾ ਪੱਤਰ ਰੱਦ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਅਤੇ ਭੱਤਿਆਂ ਦੀ ਅਦਾਇਗੀ ਕਰਨਾ, 17 ਜੁਲਾਈ 2020 ਨੂੰ ਜਾਰੀ ਪੱਤਰ ਦੇ ਅਨੁਸਾਰ ਕੇਂਦਰੀ ਪੈਟਰਨ 'ਤੇ ਨਵੀਂ ਭਰਤੀ ਕਰਨਾ ਦਾ ਪੱਤਰ ਰੱਦ ਕਰਨਾ ਅਤੇ 4-9-14 ਏ.ਸੀ.ਪੀ. ਸਕੀਮ ਬਹਾਲ ਕਰਨਾ ਆਦਿ ਮੰਗਾਂ ਸੰਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤਆ ਗਿਆ ਸੀ ਪ੍ਰੰਤੂ ਸਰਕਾਰ ਵਲੋਂ ਮੁਲਾਜ਼ਮਾਂ ਦੀਆੰ ਹੱਕੀ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ਕਾਰਨ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਡੀ.ਏ. ਦਾ ਬਕਾਇਆ ਦੇਣ ਸੰਬੰਧੀ ਕੀਤੇ ਹੁਕਮ 8 ਅਪ੍ਰੈਲ 2026 ਵਿਰੁੱਧ ਅਪੀਲ ਦਾਇਰ ਕਰਨਾ ਤੇ ਹਾਈਕੋਰਟ ਵਿਚ ਮੁਲਾਜਮਾਂ ਵਿਰੁੱਧ ਬੰਦ ਲਿਫਾਫਾ ਰਿਪੋਰਟ ਪੇਸ਼ਕਰਨ ਦੇ ਰੋਸ ਵਿਚੋਂ ਸੂਬਾ ਬਾਡੀ ਵਲੋਂ ਦਿੱਤੇ ਗਏ ਸੰਘਰਸ਼ ਤਹਿਤ 2 ਜੂਨ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਮੁੱਚੇ ਦਫਤਰੀ ਅਤੇ ਸੇਵਾਮੁਕਤ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਡਾ ਇਕੱਠ ਕਰਕੇ ਸਰਕਾਰ ਦੇ ਨਾਂਹ ਪੱਖੀ ਰਵੱਈਏ ਵਿਰੁੱਧ ਰੋਸ ਰੈਲੀ ਕਰਕੇ ਬੰਦ ਲਿਫਾਫਾ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੁਸਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ, ਅੰਗਰੇਜ ਸਿੰਘ ਰੰਧਾਵਾ ਜਨਰਲ ਸਕੱਤਰ, ਜਸਪਾਲ ਸਿੰਘ ਵਿੱਤ ਸਕੱਤਰ ਅਤੇ ਜ਼ਿਲ੍ਹਾ ਆਗੂਆਂ ਵਲੋਂ ਦੱਸਿਆ ਗਿਆ ਕਿ 3 ਜੂਨ ਨੂੰ ਪੰਜਾਬ ਸਰਕਾਰ ਨਾਲ ਹੋਣ ਜਾ ਰਹੀ ਮੀਟਿੰਗ ਵਿਚ ਜੇਕਰ ਸਰਕਾਰ ਵਲੋਂ ਮੁਲਾਜਮਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ ਸੂਬਾ ਬਾਡੀ ਵਲੋਂ ਜੋ ਵੀ ਸੰਘਰਸ਼ ਦਿੱਤਾ ਜਾਵੇਗਾ, ਉਸ ਨੂੰ ਲਾਗੂ ਕੀਤਾ ਜਾਵੇਗਾ | ਇਸ ਮੌਕੇ ਕਰਵਿੰਦਰ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅ, ਸ਼ਿਵਕਰਨ ਸਿੰਘ ਚੀਮਾ ਜਨਰਲ, ਨਿਸ਼ਾਨ ਸਿੰਘ ਜ਼ਿਲ੍ਹਆ ਪ੍ਰਧਾਨ, ਸਵਰਾਜ ਸਿੰਘ ਜਨਰਲ ਸਕੱਤਰ, ਤਰਸੇਮ ਸਿੰਘ, ਇਕਬਾਲ ਸਿੰਘ ਸਿੱਖਿਆ ਵਿਭਾਗ, ਸੁਖਪ੍ਰੀਤ ਸਿੰਘ ਪੰਨੂੰ ਕਾਨੂੰਗੋ, ਸਰਬਜੀਤ ਸਿੰਘ ਪ੍ਰਧਾਨ, ਰਮਨਦੀਪ ਸਿੰਘ ਪ੍ਰਧਾਨ, ਨਿਸ਼ਾਨ ਸਿੰਘ ਪ੍ਰਧਾਨ, ਦਵਿੰਦਰ ਸਿੰਘ ਗਰੇਵਾਲ ਪ੍ਰਧਾਨ, ਕਾਬਲ ਸਿੰਘ ਤੁੜ ਜਨਰਲ ਸਕੱਤਰ, ਮੰਗਤ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਲੌਹੁਕਾ, ਰਾਜਪਾਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਕਰ ਅਤੇ ਆਬਕਾਰੀ ਵਿਭਾਗ, ਗੁਰਿੰਦਰਬੀਰ ਸਿੰਘ ਪ੍ਰਧਾਨ, ਲਲਿਤ ਕੁਮਾਰ ਵਾਟਰ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਫੂਡ ਸਪਲਾਈ, ਅੰਗਰੇਜ ਸਿੰਘ ਕੰਜਿਊਮਰ ਫੋਰਮ, ਸੁਖਪਾਲ ਸਿੰਘ ਖੇਤੀਬਾੜੀ ਵਿਭਾਗ, ਚਮਕੌਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ, ਸਿਮਰਨਜੀਤ ਸਿੰਘ ਜਨਰਲ ਸਕੱਤਰ, ਬਲੇਦਵ ਸਿੰਘ ਤੇ ਹੋਰ ਹਾਜ਼ਰ ਸਨ |