ਹਰੀਕੇ ਪੱਤਣ, 2 ਜੂਨ (ਸੰਜੀਵ ਕੁੰਦਰਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 134 ਵੇਂ 'ਮਨ ਕੀ ਬਾਤ' ਪ੍ਰੋਗਰਾਮ ਉੱਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਇਹ ਪ੍ਰੋਗਰਾਮ ਦੇਸ਼ ਦੇ ਲੋਕਾਂ ਨੂੰ ਸਮਾਜਿਕ ਜਿੰਮੇਵਾਰੀਆਂ, ਰਾਸ਼ਟਰ ਨਿਰਮਾਣ ਅਤੇ ਵਿਕਸਿਤ ਭਾਰਤ ਦੇ ਸੰਕਲਪ ਨਾਲ ਜੋੜਨ ਵਾਲਾ ਇਕ ਮਹੱਤਵਪੂਰਨ ਮੰਚ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਦੇ ਆਮ ਲੋਕਾਂ, ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਸਮਾਜ ਸੇਵਕਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨੂੰ ਉਜਾਗਰ ਕੀਤਾ ਜਾਂਦਾ ਹੈ, ਜਿਸ ਨਾਲ ਸਮਾਜ ਵਿਚ ਸਕਾਰਾਤਮਕ ਸੋਚ ਅਤੇ ਸੇਵਾ ਭਾਵਨਾ ਨੂੰ ਬਲ ਮਿਲਦਾ ਹੈ | ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ 134 ਵੇਂ ਐਪੀਸੋਡ ਵਿਚ ਵੀ ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ, ਵਾਤਾਵਰਣ ਸੁਰੱਖਿਆ, ਸਵੱਛਤਾ ਅਤੇ ਜਨ ਭਾਗੀਦਾਰੀ ਵਰਗੇ ਮਹੱਤਵਪੂਰਨ ਵਿਸ਼ਿਆਂ ਉੱਤੇ ਚਰਚਾ ਕਰਕੇ ਲੋਕਾਂ ਨੂੰ ਰਾਸ਼ਟਰ ਹਿੱਤ ਵਿੱਚ ਅੱਗੇ ਆਉਣ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਨ ਕੀ ਬਾਤ ਸਿਰਫ਼ ਇਕ ਰੇਡੀਓ ਪ੍ਰੋਗਰਾਮ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਨਾਗਰਿਕਾਂ ਨੂੰ ਜੋੜਨ ਵਾਲਾ ਇਕ ਜਨ ਅੰਦੋਲਨ ਬਣ ਗਿਆ ਹੈ | ਉਨ੍ਹਾਂ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ |