ਗੋਇੰਦਵਾਲ ਸਾਹਿਬ, 2 ਜੂਨ (ਸਕੱਤਰ ਸਿੰਘ ਅਟਵਾਲ)-ਭਾਰਤੀ ਜਨਤਾ ਪਾਰਟੀ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ 'ਚ ਉਸ ਸਮੇਂ ਤਕੜਾ ਬਲ ਮਿਲਿਆ ਜਦੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਧੂੰਦਾ ਦੇ ਰਾਜਵਿੰਦਰ ਸਿੰਘ, ਸੁਖਚੈਨ ਸਿੰਘ, ਕੁਲਵੰਤ ਸਿੰਘ ਨਾਹਰ ਦੇ ਨਾਲ ਸੈਂਕੜੇ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਦਾ ਪੱਲਾ ਫੜ ਲਿਆ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਸੰਧੂ ਤੇ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਭਾਜਪਾ ਪ੍ਰਤੀ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਵਿਕਾਸ, ਪਾਰਦਰਸ਼ਤਾ ਅਤੇ ਸੁਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ ਜੋ ਚਾਹੁੰਦੇ ਹਨ ਕਿ ਪੰਜਾਬ 'ਚ ਭਾਜਪਾ ਸਰਕਾਰ ਬਣੇ | ਇਸ ਮੌਕੇ ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਭਰੋਵਾਲ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਵਿਚ ਭਾਜਪਾ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜਣਗੇ | ਭਰੋਵਾਲ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਹਰਜੀਤ ਸਿੰਘ ਸੰਧੂ ਨੇ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਐੱਸ.ਸੀ. ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਬੰਟੀ, ਭੁਪਿੰਦਰ ਸਿੰਘ ਚਤਰੱਥ, ਐਡਵੋਕੇਟ ਸਤਨਾਮ ਸਿੰ ਭੁੱਲਰ, ਠੇਕੇਦਾਰ ਸੁਖਜਿੰਦਰ ਸਿੰਘ ਧੂੰਦਾ, ਚਰਨਜੀਤ ਸਿੰਘ ਨਾਹਰ, ਕੁਲਵੰਤ ਸਿੰਘ ਨਾਹਰ, ਮੰਗਲ ਸਿੰਘ ਮੰਗਾ, ਸਤਨਾਮ ਸਿੰਘ ਧੂੰਦਾ, ਗੁਰਪ੍ਰੀਤ ਸਿੰਘ ਧੂੰਦਾ, ਸੰਦੀਪ ਸਿੰਘ ਧੂੰਦਾ, ਵਰਿੰਦਰਪਾਲ ਸਿੰਘ ਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |