05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਬਜੀਤ ਕੌਰ ਜਫਰਵਾਲ ਬਾਬਾ ਬੁੱਢਾ ਪਬਲਿਕ ਸਕੂਲ ਦੇ ਪਿ੍ੰਸੀਪਲ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 03-06-2026
ਝਬਾਲ, 2 ਜੂਨ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਸਰਬਜੀਤ ਕੌਰ ਜਫਰਵਾਲ ਨੇ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਇੱਥੇ ਪਹਿਲਾ ਤਾਇਨਾਤ ਪਿ੍ੰਸੀਪਲ ਡਾਕਟਰ ਤਰਨਜੀਤ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਪਿ੍ੰਸੀਪਲ ਦਾ ਅਹੁਦਾ ਖਾਲੀ ਹੋਇਆ ਸੀ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰਸੀਪਲ ਡਾਕਡਰ ਤਰਨਜੀਤ ਸਿੰਘ ਤੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਉਪਰੰਤ ਪਿ੍ੰਸੀਪਲ ਸਰਬਜੀਤ ਕੌਰ ਜਫਰਵਾਲ ਨੇ ਕਿਹਾ ਕਿ ਉਹ ਸਕੂਲ ਦੀ ਵਿੱਦਿਅਕ ਅਤੇ ਸਮੁੱਚੀ ਤਰੱਕੀ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਉੱਨਤੀ, ਅਨੁਸ਼ਾਸਨ ਅਤੇ ਮਿਆਰੀ ਸਿੱਖਿਆ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨ੍ਹਾਂ ਨੇ ਸਮੂਹ ਸਟਾਫ ਦੇ ਸਹਿਯੋਗ ਨਾਲ ਸੰਸਥਾ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਦਾ ਵਿਸ਼ਵਾਸ ਪ੍ਰਗਟਾਇਆ | ਇਸ ਮੌਕੇ ਰਣਜੀਤ ਸਿੰਘ, ਸੁਖਦੀਪ ਸਿੰਘ ਇੰਚਾਰਜ ਸਪੋਰਟਸ ਵਿਭਾਗ ਐਸ.ਜੀ.ਪੀ.ਸੀ., ਗੁਰਜੀਤ ਸਿੰਘ, ਮਨਿੰਦਰ ਸਿੰਘ, ਗੁਰਮੀਤ ਸਿੰਘ ਡੀ.ਪੀ.ਈ., ਤਰਸੇਮ ਸਿੰਘ, ਜਗਮੀਤ ਸਿੰਘ, ਭੁਪਿੰਦਰ ਸਿੰਘ, ਅਕਵਿੰਦਰ ਕੌਰ, ਕੁਲਜਿੰਦਰ ਕੌਰ, ਸਤਨਾਮ ਕੌਰ, ਪਰਮਜੀਤ ਕੌਰ, ਸਰੋਜ ਕੁਮਾਰੀ, ਖੁਸ਼ਵੰਤ ਕੌਰ, ਸਰਬਜੀਤ ਕੌਰ, ਜਗਜੀਤ ਸਿੰਘ, ਹੀਰਾ ਸਿੰਘ, ਰਣਧੀਰ ਸਿੰਘ, ਗੁਰਦੀਪ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੂਰਵੈਦਿਕ ਨਸ਼ਾ ਛੁਡਾਊ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਧੂੰਦਾ ਤੋਂ ਸੈਂਕੜੇ ਪਰਿਵਾਰ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ 'ਚ ਭਾਜਪਾ ਵਿਚ ਸ਼ਾਮਿਲ <br/>
Ad Position 24