05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੁਫ਼ਤ ਆਯੂਰਵੈਦਿਕ ਨਸ਼ਾ ਛੁਡਾਊ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-06-2026
ਤਰਨ ਤਾਰਨ, 2 ਜੂਨ (ਇਕਬਾਲ ਸਿੰਘ ਸੋਢੀ)-ਬਾਬਾ ਦੀਪ ਸਿੰਘ ਦੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਫਤਿਹਾਬਾਦ ਜੋ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਹਨ, ਜਿਹੜੇ ਕਿ ਹਜ਼ਾਰਾਂ ਨੌਜਵਾਨਾਂ ਦਾ ਨਸ਼ਾ ਛੁਡਾ ਚੁੱਕੇ ਹਨ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੰਘੇ ਵਿਖੇ ਮੁਫ਼ਤ ਆਯੁਰਵੈਦਿਕ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ, ਜਿਸ ਵਿਚ 170 ਦੇ ਕਰੀਬ ਨੌਜਵਾਨਾਂ ਨੂੰ ਫਰੀ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ ਅਤੇ ਸਰਵਾਈਕਲ ਦੇ ਮਰੀਜਾਂ ਦਾ ਇਲਾਜ ਬਿਨਾਂ ਦਵਾਈ ਕੀਤਾ ਗਿਆ ਅਤੇ ਅੱਖਾਂ ਦਾ ਦਾਰੂ ਵੀ ਫਰੀ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਨੇ ਦੱਸਿਆ ਕਿ ਨੌਜਵਾਨਾਂ ਲਈ ਇਹੋ ਜਿਹੇ ਕੈਂਪ ਗੁਰੂ ਸਾਹਿਬ ਦੀ ਕਿਰਪਾ ਨਾਲ ਲਗਾਏ ਜਾਣਗੇ | ਇਸ ਮੌਕੇ ਸਮਾਜ ਸੇਵਕ ਕਸ਼ਮੀਰ ਸਿੰਘ ਸੰਘਾ ਵੀ ਉਨ੍ਹਾਂ ਨਾਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸਰਬਜੀਤ ਕੌਰ ਜਫਰਵਾਲ ਬਾਬਾ ਬੁੱਢਾ ਪਬਲਿਕ ਸਕੂਲ ਦੇ ਪਿ੍ੰਸੀਪਲ ਨਿਯੁਕਤ <br/>
Ad Position 24