05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੇਵਾ ਕੇਂਦਰ ਮੁਲਾਜ਼ਮ ਜੂਨੀਅਨ ਵਲੋਂ ਹੜਤਾਲ ਅੱਠਵੇਂ ਦਿਨ ਵੀ ਜਾਰੀ <br/>

Ad Position 21
No active advertisement
ਅਜੀਤ ਡੈਸਕ 03-06-2026
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)—ਕੇਂਦਰ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਤਰਨ ਤਾਰਨ ਡੀ.ਸੀ ਦਫ਼ਤਤ ਅੱਗੇ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੌਰਵਦੀਪ ਸਿੰਘ ਵਲਟੋਹਾ, ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਅਕਾਲੀਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜਮੂਹਰੀ ਕਿਸਾਨ ਸਭਾ ਤੋਂ ਮਾਸਟਰ ਦਲਜੀਤ ਸਿੰਘ, ਜਮੂਹਰੀ ਅਧਿਕਾਰ ਸਭਾ ਤੋਂ ਨਰਭਿੰਦਰ ਸਿੰਘ, ਸੁਖਰਾਜ ਸਿੰਘ ਰਾਜਾ ਭੈਲ, ਸਿਕੰਦਰ ਸਿੰਘ ਵਰਾਣਾ, ਭੁਪਿੰਦਰ ਸਿੰਘ ਸੀਨੀਅਰ ਆਗੂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਸਰਬਜੀਤ ਸਿੰਘ ਅਤੇ ਸਾਂਝਾ ਕਿਸਾਨ ਸੰਘਰਸ਼ ਮੋਰਚਾ ਪੰਜਾਬ ਆਦਿ ਪਾਰਟੀਆਂ ਅਤੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਧਰਨੇ ਵਿਚ ਪੁਹੰਚ ਕੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਪੂਰਨ ਤੌਰ 'ਤੇ ਸਮਰਥਨ ਦਿੱਤਾ | ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਅਕਾਲੀ ਆਗੂਆਂ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ, ਜਿਸ 'ਤੇ ਗੌਰਵਦੀਪ ਸਿੰਘ ਵਲਟੋਹਾ, ਬੀਬੀ ਰਮਨਦੀਪ ਕੌਰ, ਗੁਰਬਚਨ ਸਿੰਘ ਕਰਮੂੰਵਾਲਾ ਅਤੇ ਕੁਲਦੀਪ ਸਿੰਘ ਔਲਖ ਨੇ ਉਨ੍ਹਾਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਉਨ੍ਹਾਂ ਦੇ ਇਸ ਸੰਘਰਸ਼ ਵਿਚ ਨਾਲ ਖੜੇ ਹਨ ਅਤੇ ਉਨ•ਾਂ ਦੀਆਂ ਮੰਗਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਜਰੂਰ ਪਹੁੰਚਾਉਣਗੇ | ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ ਲਾਲੂ ਘੁੰਮਣ ਨੇ ਦੱਸਿਆ ਗਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ•ਾਂ ਉੱਪਰ ਦਬਾਅ ਪਾਇਆ ਜਾ ਰਿਹਾ ਹੈ | ਯੂਨੀਅਨ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਅਜੇ ਵੀ ਸਰਕਾਰ ਨੇ ਸਾਡੇ 'ਤੇ ਦਬਾਅ ਪਾਉਣਾ ਬੰਦ ਨਾ ਕੀਤਾ ਤਾਂ ਅਸੀਂ ਸਰਕਾਰ ਦਾ ਡੱਟ ਕੇ ਵਿਰੋਧ ਕਰਾਂਗੇ | ਉਨ੍ਹਾਂ ਕਿਹਾ ਜੇਕਰ ਸਰਕਾਰ ਅਤੇ ਕੰਪਨੀ ਵਲੋਂ ਕੰਟੈਰਕਟ ਬੰਦ ਕਰਨ ਦੀਆਂ ਧਮਕੀਆਂ ਦੇਣੀਆਂ ਬੰਦ ਨਾ ਕੀਤੀਆਂ ਤੇ ਆਉਣ ਵਾਲੇ ਸਮੇਂ ਵਿਚ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸਰਕਾਰ ਦੇ ਵਿਰੋਧ ਵਿਚ ਮੁਹਿੰਮ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਖ਼ਬਾਰਾਂ ਦੀਆ ਸੁਰਖੀਆਂ ਵਿਚ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕੇ ਆਮ ਆਦਮੀ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿਚ 65 ਹਜ਼ਾਰ ਮੁਲਾਜ਼ਮ ਪੱਕੇ ਕੀਤੇ ਗਏ ਹਨ, ਉਨ•ਾਂ ਵਿਚ ਸੇਵਾ ਕੇਂਦਰ ਮੁਲਾਜ਼ਮਾਂ ਦਾ ਨਾਮ ਨਹੀਂ ਆਇਆ | ਬਲਾਕ ਪ੍ਰਧਾਨ ਨਿਰਵੈਲ ਸਿੰਘ ਨੇ ਦੱਸਿਆ ਕਿ ਅਸਲ ਹਕੀਕਤ ਵਿਚ ਆਮ ਆਦਮੀ ਸਰਕਾਰ ਸਿਰਫ ਐਲਾਨ ਹੀ ਕਰਦੀ ਹੈ | ਇਸ ਸਮੇੇਂ ਮੀਡੀਆ ਸਲਾਹਕਾਰ ਜਗਪ੍ਰੀਤ ਸਿੰਘ ਨੇ ਦੱਸਿਆ ਕੇ ਪਿਛਲੀਆਂ ਸਾਰੀਆਂ ਸਰਕਾਰਾਂ ਨਾਲੋਂੋ ਸਭ ਤੋਂ ਨਿਕੰਮੀ ਸਰਕਾਰ ਹੈ | ਪਹਿਲਾ ਪਿਛਲੇ 10 ਸਾਲ ਪਹਿਲੀਆਂ ਸਰਕਾਰਾਂ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਸਾਰ ਨਹੀਂ ਲਈ, ਜਿਸ ਕਰਕੇ ਇਨ੍ਹਾਂ ਤੋਂ ਅੱਕ ਕੇ ਮੁਲਜ਼ਮਾਂ ਨੂੰ ਸੜਕਾਂ 'ਤੇ ਉਤਰਨਾ ਪਿਆ ਹੈ | ਅਸਲ ਵਿਚ ਲੋਕਾਂ ਦੀ ਖਜਲ ਖ਼ਰਾਬੀ ਦਾ ਕਾਰਨ ਸਰਕਾਰ ਵਲੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣਾ ਹੈ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਪਣੇ ਧਰਨੇ ਦੀ ਰੂਪ ਰੇਖਾ ਬਦਲ ਕੇ ਆਪਣੀ ਮੁਹਿੰਮ ਨੂੰ ਹੋਰ ਤੇਜ ਕਰਾਂਗੇ | ਜੇਕਰ ਸਰਕਾਰ ਸਾਡੀ ਜਗਾ ਤੇ ਨਵੇਂ ਕਰਮਚਾਰੀ ਭਰਤੀ ਕਰੇਗੀ ਤਾਂ ਤਿੰਨ ਜੂਨ ਨੂੰ ਰੋਜਗਾਰ ਦਫ਼ਤਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਸਾਂਝਾ ਸੰਘਰਸ਼ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਲੋਂ ਵੀ ਸੇਵਾ ਕੇਂਦਰ ਮੁਲਾਜ਼ਮਾਂ ਦੇ ਹੱਕ ਵਿੱਚ ਮੰਗਾਂ ਪ੍ਰਤੀ ਮਤਾ ਪਾਸ ਕੀਤਾ ਗਿਆ | ਅਖੀਰ ਵਿਚ ਸੇਵਾ ਕੇਂਦਰ ਤਰਨ ਤਾਰਨ ਦੇ ਕੈਸ਼ੀਅਰ ਜਗਮੋਹਨ ਸਿੰਘ ਨੇ ਕਿਹਾ ਕੇ ਜੇ ਸਰਕਾਰ ਨੇ ਕੰਪਨੀ ਨਾਲ ਮਿਲ ਕੇ ਸਾਡੀ ਜਗਾ 'ਤੇ ਨਵੇਂ ਕਰਮਚਾਰੀ ਰੱਖੇ ਤਾਂ ਉਹ ਸਰਕਾਰ ਅਤੇ ਕੰਪਨੀ ਦਾ ਵਿਰੋਧ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਡਾ. ਜੱਜ ਕੁੁਮਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਪੱਟੀ ਸਟੇਡੀਅਮ 'ਚ ਵਿਸ਼ੇਸ਼ ਯੋਗ ਕੈਂਪ 10 ਤੋਂ- ਸੰਧੂ <br/>
Ad Position 24