ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਡਾਕਟਰ ਜੱਜ ਕੁਮਾਰ ਦੇ ਜੀਜਾ ਰਾਜ ਕੁਮਾਰ ਜੋਸ਼ੀ ਦੇ ਅਕਾਲ ਚਲਾਣੇ ਕਰ ਜਾਣ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਕੋਟ ਮੁਹੰਮਦ ਖਾਂ ਪਹੁੰਚੇ | ਇਸ ਮੌਕੇ ਬਿੱਲਾ ਸ਼ੇਰੋਂ ਨੇ ਡਾ. ਜੱਜ ਕੁਮਾਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਰਾਜ ਕੁਮਾਰ ਜੋਸ਼ੀ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ | ਇਸ ਮੌਕੇ ਸੁਖਰਾਜ ਸਿੰਘ ਸਰਪੰਚ ਰਾਜਾ ਭੈਲ, ਸਿਕੰਦਰ ਸਿੰਘ ਵਰਾਣਾ, ਸਰਪੰਚ ਜੰਗਸ਼ੇਰ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਜਗਦੀਪ ਸਿੰਘ, ਹਰਜਿੰਦਰ ਸਿੰਘ, ਦਲਬੀਰ ਸਿੰਘ, ਦਵਿੰਦਰ ਸਿੰਘ, ਹੀਰਾ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਤਜਿੰਦਰ ਸਿੰਘ, ਮਾਸਟਰ ਨਰਿੰਦਰ ਸਿੰਘ, ਅਸ਼ਵਨੀ ਕੁਮਾਰ, ਗੌਰਵ ਤੇਜਪਾਲ, ਹਰਭਜਨ ਸਿੰਘ, ਮੰਗਲ ਸਿੰਘ, ਦਿਲਬਰ, ਦਿਲਬਾਗ ਸਿੰਘ, ਜਗਦੀਸ਼ ਸਿੰਘ, ਕੁਲਵਿੰਦਰ ਸਿੰਘ ਆਦਿ ਮੌਜੂਦ ਸਨ |