05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਕਾਂਗਰਸ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-06-2026
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਦੇਸ਼ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਰਾਸ਼ਟਰੀ ਯੋਗਤਾ-ਕਮ-ਦਾਖ਼ਲਾ ਪ੍ਰੀਖਿਆ (ਨੀਟ) ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਤੇ ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ ਖੇਮਕਰਨ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸ ਭਵਨ ਤਰਨ ਤਾਰਨ ਵਿਖੇ ਇਕੱਠੇ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੀਟ ਪ੍ਰੀਖਿਆ ਵਿਚ ਹੋਈਆਂ ਕਥਿਤ ਬੇਨਿਯਮੀਆਂ ਲਈ ਜ਼ਿੰਮੇਵਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਨਾਕਾਮੀ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਉਨ੍ਹਾਂ ਦੀ ਮਿਹਨਤ ਅਤੇ ਸੁਪਨਿਆਂ ਨਾਲ ਖਿਲਵਾੜ ਹਨ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਤੇ ਭਰੋਸੇਯੋਗਤਾ ਬਣਾਈ ਰੱਖਣ ਵਿਚ ਅਸਫਲ ਰਹੀ ਹੈ | ਉਪਰੰਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਤੇ ਸਥਾਨਕ ਚਾਰ ਖੰਬਾ ਚੌਂਕ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੁਤਲਾ ਫੂਕਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਨੈਤਿਕ ਜ਼ਿੰਮੇਵਾਰੀ ਦੇ ਆਧਾਰ 'ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀਆਂ ਸਰਕਾਰੀ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਢਾਹ ਲਗਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਸਿਰਫ਼ ਦੇਸ਼ ਦੀ ਸੰਪਤੀ ਹੀ ਨਹੀਂ ਵੇਚੀ, ਸਗੋਂ ਨੀਟ ਪ੍ਰੀਖਿਆ ਪੇਪਰ ਲੀਕ ਕਰਕੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਖ਼ਤਰੇ ਵਿਚ ਪਾ ਦਿੱਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਪਰ ਕੇਂਦਰ ਸਰਕਾਰ ਜਵਾਬਦੇਹੀ ਤੋਂ ਭੱਜ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਜਦ ਤੱਕ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ, ਤਦ ਤੱਕ ਕਾਂਗਰਸ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਮਨਿੰਦਰਪਾਲ ਸਿੰਘ ਪਲਾਸੌਰ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਅਵਤਾਰ ਸਿੰਘ ਤਨੇਜਾ, ਬਲਾਕ ਪ੍ਰਧਾਨ ਤਰਨ ਤਾਰਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ, ਗੁਰਮੁੱਖ ਸਿੰਘ ਸਾਂਢਪੁਰਾ ਬਲਾਕ ਪ੍ਰਧਾਨ ਭਿੱਖੀਵਿੰਡ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਗੁਰਪ੍ਰੀਤ ਸਿੰਘ ਕਾਹਲਵਾਂ ਬਲਾਕ ਪ੍ਰਧਾਨ, ਸਰਪੰਚ ਬਲਬੀਰ ਸਿੰਘ ਠੱਠਾ, ਸਾਰਜ ਸਿੰਘ ਦਾਸੂਵਾਲ ਜ਼ਿਲ੍ਹਾ ਪ੍ਰਧਾਨ, ਇੰਦਰਬੀਰ ਸਿੰਘ ਪਹੂਵਿੰਡ, ਯੁਧਵੀਰ ਸਿੰਘ ਸਰਲੀ, ਭਾਗ ਸਿੰਘ ਚੱਕਵਾਲੀਆ, ਨੌਨਿਹਾਲ ਸਿੰਘ ਕਸੇਲ, ਯਸ਼ ਸ਼ਰਮਾ, ਗੌਰਵ ਸ਼ਰਮਾ, ਸੁਮਿਤ ਸਿੰਧੀ, ਭੁਪਿੰਦਰ ਸਿੰਘ ਕੰਗ ਗੋਹਲਵੜ ਵਾਈਸ ਪ੍ਰਧਾਨ, ਡਿੰਪੀ ਮਹੰਤ, ਤਰਸੇਮ ਕੁਮਾਰ, ਰਾਮ ਲਾਲ ਮੁਰਾਦਪੁਰਾ, ਸਾਹਿਬ ਸਿੰਘ ਮੁਰਾਦਪੁਰਾ, ਗੁਰਜੀਤ ਸਿੰਘ ਮੁਰਾਦਪੁਰਾ, ਬਾਊ ਬਸੰਤ ਲਾਲ, ਬਾਊ ਤਰਸੇਮ ਲਾਲ, ਜਸਪਾਲ ਸਿੰਘ ਪਾਲਾ, ਰਜਿੰਦਰ ਭੰਡਾਰੀ, ਸੁਖਦੇਵ ਸਿੰਘ ਬੂੰਦੀ, ਯੂਥ ਆਗੂ ਸ਼ੰਮੀ, ਸੁੱਖ ਨੂਰਦੀ, ਹੈਪੀ ਸਰਪੰਚ ਬਾਲੇਚੱਕ, ਹਰਮਨਬੀਰ ਸਿੰਘ ਪਲਾਸੌਰ, ਯੁਵਰਾਜ ਸਿੰਘ ਭੁੱਲਰ, ਬਲਜੀਤ ਸਿੰਘ ਰਟੌਲ ਜਨਰਲ ਸਕੱਤਰ, ਪ੍ਰਗਟ ਸਿੰਘ, ਸੁਖਜੀਤ ਸਿੰਘ ਸਪੋਕਸਪ੍ਰਸਨ, ਅੰਮਿ੍ਤਬੀਰ ਸਿੰਘ ਭੁੱਚਰ, ਗੁਰਪ੍ਰਤਾਪ ਸਿੰਘ, ਗੁਰਅੰਮਿ੍ਤਪਾਲ ਸਿੰਘ, ਅੰਮਿ੍ਤਸ਼ੇਰ ਸਿੰਘ ਮੰਨਣ, ਸੁਖਬੀਰ ਸਿੰਘ, ਰੇਸ਼ਮ ਸਿੰਘ ਨਵਾਦਾ, ਅਮਰੀਕ ਸਿੰਘ, ਸੁਰਜੀਤ ਕੁਮਾਰ ਬੌਬੀ, ਪ੍ਰਤਾਪ ਸਿੰਘ ਕੈਰੋਂਵਾਲ, ਲਖਬੀਰ ਸਿੰਘ ਕੈਰੋਂਵਾਲ, ਬਿਕਰਮਜੀਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਦੀਪ ਸਿੰਘ ਇੰਸਪੈਕਟਰ, ਰੁਪਿੰਦਰ ਸਿੰਘ ਰੰਧਾਵਾ, ਹਰਪ੍ਰੀਤ ਸਿੰਘ, ਹੁਸਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮਨਜੀਤ ਸਿੰਘ, ਸਾਜਨ ਸਿੰਘ, ਸਰਵਨ ਸਿੰਘ, ਗੁਰਜੰਟ ਸਿੰਘ, ਜਰਮਨਜੀਤ ਸਿੰਘ, ਜਗਦੀਪ ਸਿੰਘ, ਰੋਬਨਜੀਤ ਸਿੰਘ, ਨੀਰਜ ਸ਼ਰਮਾ, ਤਲਵਿੰਦਰ ਸਿੰਘ ਪਲਾਸੌਰ, ਜਸਵੰਤ ਸਿੰਘ ਪਲਾਸੌਰ, ਮਲਕੀਤ ਸਿੰਘ ਮੀਤਾ, ਬਲਜਿੰਦਰ ਸਿੰਘ ਕੈਰੋਂਵਾਲ, ਨਿਸ਼ਾਨ ਸਿੰਘ ਸ਼ਾਨਾ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਲਈ ਇਮਾਰਤ ਦਾ ਨਾ ਬਣਨਾ ਮੁੱਖ ਕਾਰਨ <br/> ਅਗਲੀ ਖ਼ਬਰ ਡੇਰਾ ਗੁਲਾਬ ਦਾਸ ਜੀ ਪਿੰਡ ਭੂਰਾ ਕੋਹਨਾ ਦੇ ਗੱਦੀ ਨਸ਼ੀਨ ਸੰਤ ਨਰਾਇਣ ਮੁਨੀ ਨੇ ਚੋਲਾ ਤਿਆਗਿਆ <br/>
Ad Position 24