14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਿਰ 'ਚ ਕਹੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, 2 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਦੇ ਸਿਰ ਵਿਚ ਕਹੀ ਦਾ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ 'ਤੇ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਰਹਾਲੀ ਵਿਖੇ ਕੁਲਦੀਪ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਸਰਹਾਲੀ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਮਈ ਨੂੰ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਸਰਹਾਲੀ ਕਲਾਂ ਸਾਡੀ ਜ਼ਮੀਨ ਵੱਲ ਨੂੰ ਜਾਂਦੇ ਪਹੇ ਦੇ ਬੰਨਿਆਂ ਨੂੰ ਕਹੀਆਂ ਨਾਲ ਵੱਡ ਰਹੇ ਸਨ ਜਦ ਮੈਂ ਇਨ੍ਹਾਂ ਨੂੰ ਪਹੇ ਨੂੰ ਵੱਡਣ ਤੋੋਂ ਰੋਕਿਆ ਤਾਂ ਇਨ੍ਹਾਂ ਨੇ ਮੇਰੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ | ਪਰਮਜੀਤ ਸਿੰਘ ਨੇ ਆਪਣੇ ਲੜਕੇ ਗੁਰਪ੍ਰੀਤ ਸਿੰਘ ਨੂੰ ਲਲਕਾਰਾ ਮਾਰ ਕੇ ਕਿਹਾ ਕਿ ਇਸਦੇ ਕਹੀ ਮਾਰ ਕੇ ਇਸ ਨੂੰ ਮਾਰ ਦੇ, ਤਾਂ ਉਸ ਦੇ ਕਹਿਣ ਅਨੁਸਾਰ ਗੁਰਪ੍ਰੀਤ ਸਿੰਘ ਨੇ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਸਿਧੀ ਕਹੀ ਮੇਰੇ ਸਿਰ ਦੇ ਵਿਚਕਾਰ ਮਾਰੀ ਤੇ ਮੈਂ ਲਹੂ ਲੁਹਾਣ ਹੋ ਕੇ ਜ਼ਮੀਨ 'ਤੇ ਡਿੱਗ ਪਿਆ | ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਮੈਨੂੰ ਜਾਨੋੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਸਮੇਤ ਕਹੀ ਮੌਕਾ ਤਾੋ ਭੱਜ ਗਏ | ਮੈਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਹਦਾਖਲ ਕਰਵਾਇਆ ਜਿੱਥੇ ਮੈਂ ਜੇਰੇ ਇਲਾਜ ਹਾਂ | ਵਜ਼ਾ ਰੰਜਿਸ ਇਹ ਹੈ ਕਿ ਸਾਡੀ ਜ਼ਮੀਨ ਵੱਲ ਨੂੰ ਜਾਂਦੇ ਪਹੇ ਨੂੰ ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵੱਡ ਰਹੇ ਸਨ ਜਿੰਨ੍ਹਾਂ ਨੂੰ ਮੈੈਂ ਰੋਕਿਆ ਸੀ | ਜਾਂਚ ਅਧਿਕਾਰੀ ਏ.ਐੱਸ.ਆਈ. ਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਨਰਿੰਦਰ ਸਿੰਘ ਸੰਧੂ ਨੂੰ ਸੌਂਪੀ ਜ਼ਿਲ੍ਹਾ ਐਸ.ਆਈ.ਆਰ. ਕੋਆਰਡੀਨੇਟਰ ਦੀ ਜ਼ਿੰਮੇਵਾਰੀ <br/> ਅਗਲੀ ਖ਼ਬਰ ਸੂਬੇ 'ਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ- ਬੰਗੜ, ਸੰਧੂ
Ad Position 24