14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕਾਂਗਰਸ ਪਾਰਟੀ ਨੇ ਨਰਿੰਦਰ ਸਿੰਘ ਸੰਧੂ ਨੂੰ ਸੌਂਪੀ ਜ਼ਿਲ੍ਹਾ ਐਸ.ਆਈ.ਆਰ. ਕੋਆਰਡੀਨੇਟਰ ਦੀ ਜ਼ਿੰਮੇਵਾਰੀ <br/>

Ad Position 21
No active advertisement
ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਵਲੋਂ ਪੀ.ਪੀ.ਸੀ.ਸੀ. ਦੇ ਬੁਲਾਰੇ ਨਰਿੰਦਰਪਾਲ ਸਿੰਘ ਸੰਧੂ ਨੂੰ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐਸ.ਆਈ.ਆਰ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ•ੇ ਵਿਚ ਮੰਡਲ ਅਤੇ ਬੂਥ ਕਮੇਟੀਆਂ ਦਾ ਗਠਨ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ | ਪਿੰਡ–ਪਿੰਡ ਅਤੇ ਘਰ-ਘਰ ਤੱਕ ਕਾਂਗਰਸ ਪਾਰਟੀ ਦੀਆਂ ਜਨਹਿੱਤ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ | ਸੰਧੂ ਨੇ ਕਿਹਾ ਕਿ ਇਨ•ਾਂ ਵਿਧਾਨ ਸਭਾ ਚੋਣਾਂ ਵਿਚ ਲੋਕ ਪੰਜਾਬ ਨੂੰ ਦੱਸ ਦੇਣਗੇ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜਿੱਤ ਦਾ ਝੰਡਾ ਲਹਿਰਾਏਗੀ | ਸੰਧੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦਾ ਇਹ ਵਾਅਦਾ ਜੁਮਲੇਬਾਜ਼ੀ ਹੀ ਸਾਬਤ ਹੋਇਆ | ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਨਸ਼ਾ ਮੁਕਤ ਪੰਜਾਬ ਅਤੇ ਮਹਿਲਾਵਾਂ ਦਾ ਸਸ਼ਕਤੀਕਰਨ ਕੀਤਾ ਜਾਵੇਗਾ | ਇਸ ਮੌਕੇ ਉਨ•ਾਂ ਨੇ ਪੰਜਾਬ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨ•ਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਤਰਨ ਤਾਰਨ ਵਲੋੋਂ ਰੁਜ਼ਗਾਰ ਦਫ਼ਤਰ ਦਾ ਕੀਤਾ ਗਿਆ ਬਾਈਕਾਟ <br/> ਅਗਲੀ ਖ਼ਬਰ ਸਿਰ 'ਚ ਕਹੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, 2 ਖ਼ਿਲਾਫ਼ ਮਾਮਲਾ ਦਰਜ
Ad Position 24