14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਰਹੱਦੀ ਪਿੰਡ ਡੱਲ ਤੋਂ 2 ਪਿਸਟਲ ਸਮੇਤ ਮੈਗਜ਼ੀਨ ਬਰਾਮਦ

Ad Position 21
No active advertisement
ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ 'ਤੇ ਪੈਂਦੇ ਪਿੰਡ ਡੱਲ ਵਿਚ ਥਾਣਾ ਖਾਲ਼ੜਾ ਦੀ ਪੁਲਿਸ ਨੇ 2 ਪਿਸਟਲ ਸਮੇਤ ਮੈਗਜੀਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਡਲੀਰੀ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਡੱਲ ਦੇ ਸੁੱਕੇ ਪਏ ਛੱਪੜ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਉਨ੍ਹਾਂ ਵਲੋਂ ਬੀ.ਐੱਸ.ਐੱਫ ਦੇ ਕੰਪਨੀ ਕਮਾਂਡਰ ਸੁਮੇਰ ਸਿੰਘ ਨੂੰ ਸੂਚਨਾ ਦਿੱਤੀ ਅਤੇ ਬੀ.ਐੱਸ.ਐਫ ਕਰਮਚਾਰੀਆਂ ਨੂੰ ਨਾਲ ਲੈ ਕੇ ਜਦੋਂ ਸਰਚ ਕੀਤੀ ਤਾਂ ਛੱਪੜ ਵਿਚੋਂ ਇਕ ਪੈਕੇਟ ਮਿਲਿਆ ਜਿਸ ਵਿਚੋਂ ਇਕ ਪਿਸਟਲ ਸਮੇਤ ਇਕ ਮੈਗਜੀਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਮਾੜੀ ਕੰਬੋਕੇ ਤੋਂ ਡੱਲ ਆਦਿ ਨੂੰ ਗਸ਼ਤ ਦੌਰਾਨ ਜਾ ਰਹੇ ਸਨ ਤਾਂ ਊਨ੍ਹਾਂ ਨੂੰ ਸੂਚਨਾ ਮਿਲੀ ਕਿ ਬਲਕਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡੱਲ ਦੇ ਖੇਤ ਵਿਚ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਤਾਂ ਉਨ੍ਹਾਂ ਬੀ.ਐੱਸ.ਐੱਫ. ਕਰਮਚਾਰੀਆਂ ਨੂੰ ਨਾਲ ਲੈ ਕੇ ਜਦੋਂ ਖੇਤ ਵਿਚ ਸਰਚ ਕੀਤੀ ਤਾਂ ਇਕ ਪੈਕੇਟ ਮਿਲਿਆ ਜਦੋਂ ਉਸ ਨੂੰ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਇਕ ਪਿਸਟਲ ਜੰਗਾਲਿਆ ਹੋਇਆ ਸਮੇਤ ਮੈਗਜੀਨ ਬਰਾਮਦ ਹੋਇਆ | ਥਾਣਾ ਖਾਲੜਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਈਨਰ ਕੰਗ ਤੋਂ ਨੌਰੰਗਾਬਾਦ ਨੂੰ ਜਾਂਦਾ ਖਾਲ ਬਿਨਾਂ ਨਿਸ਼ਾਨਦੇਹੀ ਤੋਂ ਹੀ ਬਣਾਇਆ ਜਾ ਰਿਹਾ- ਕਿਸਾਨ ਆਗੂ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਲਈ ਜੋੜ-ਤੋੜ ਜਾਰੀ, ਸਪੱਸ਼ਟ ਬਹੁਮਤ ਤੋਂ 'ਆਪ', ਕੈਰੋਂ ਗਰੁੱਪ ਤੇ ਕਾਂਗਰਸ ਦੂਰ <br/>...
Ad Position 24