14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਾਈਨਰ ਕੰਗ ਤੋਂ ਨੌਰੰਗਾਬਾਦ ਨੂੰ ਜਾਂਦਾ ਖਾਲ ਬਿਨਾਂ ਨਿਸ਼ਾਨਦੇਹੀ ਤੋਂ ਹੀ ਬਣਾਇਆ ਜਾ ਰਿਹਾ- ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਇਕਬਾਲ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਆਗੂ ਚਰਨਜੀਤ ਸਿੰਘ ਬਾਠ ਤੇ ਕੁਲਦੀਪ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਈਨਰ ਕੰਗ ਤੋਂ ਨੌਰੰਗਾਬਾਦ ਨੂੰ ਜਾਂਦਾ ਖਾਲ ਬਿਨਾਂ ਨਿਸ਼ਾਨਦੇਹੀ ਤੋਂ ਨਹਿਰ ਮਹਿਕਮੇ ਦੀ ਮਿਲੀ ਭੁਗਤ ਨਾਲ ਟੇਢਾ ਮੇਡਾ ਬਣਾਇਆ ਜਾ ਰਿਹਾ ਜੋ ਕਿ ਇਹ ਖਾਲ ਨਿਸ਼ਾਨਦੇਹੀ ਕਰਕੇ ਸਿੱਧਾ ਬਣਨਾ ਚਾਹੀਦਾ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਐੱਸ.ਡੀ.ਓ. ਅਤੇ ਹੋਰ ਅਧਿਕਾਰੀਆਂ ਨੂੰ ਮਿਲ ਕੇ ਜਾਣਕਾਰੀ ਦੇ ਚੁੱਕੇ ਹਾਂ ਪਰ ਇਹਨਾਂ ਅਧਿਕਾਰੀਆਂ ਦੇ ਸਿਰ 'ਤੇ ਕੋਈ ਜੋ ਨਹੀਂ ਸਰਕਦੀ ਅਤੇ ਟਾਲ ਮਟੋਲ ਕਰੀ ਜਾ ਰਹੇ ਹਨ | ਕਿਸਾਨ ਆਗੂਆਂ ਨੇ ਨਹਿਰੀ ਮਹਿਕਮੇ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕਰਦਿਆਂ ਕਿਹਾ ਕਿ ਇਸ ਖਾਲ ਦੀ ਨਿਸ਼ਾਨਦੇਹੀ ਕਰਾ ਕੇ ਸਿੱਧਾ ਕੰਗ ਮਈਨਰ ਤੋਂ ਨੌਰੰਗਾਬਾਦ ਤੱਕ ਬਣਾਇਆ ਜਾਵੇ ਅਤੇ ਮਨਮਰਜੀ ਕਰ ਰਹੇ ਠੇਕੇਦਾਰਾਂ ਦੇ ਤੁਰੰਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਦਲਜੀਤ ਸਿੰਘ, ਨਿਰਮਲ ਸਿੰਘ, ਰਛਪਾਲ ਸਿੰਘ, ਜਗਜੀਤ ਸਿੰਘ, ਹਰਵੰਤ ਸਿੰਘ, ਸਰਬਜੀਤ ਸਿੰਘ, ਕਵਲਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਚਨਪ੍ਰੀਤ ਕੌਰ ਵਲੋਂ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਦੇ ਰੋਸ ਮੁਜ਼ਾਹਰੇ ਨੂੰ ਭਰਵਾਂ ਸਮਰਥਨ <br/> ਅਗਲੀ ਖ਼ਬਰ ਸਰਹੱਦੀ ਪਿੰਡ ਡੱਲ ਤੋਂ 2 ਪਿਸਟਲ ਸਮੇਤ ਮੈਗਜ਼ੀਨ ਬਰਾਮਦ
Ad Position 24