14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ 9-10 ਜੂਨ ਨੂੰ ਮਨਾਇਆ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 04-06-2026
ਝਬਾਲ, 3 ਜੂਨ (ਸਰਬਜੀਤ ਸਿੰਘ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਸਲਾਨਾ ਜੋੜ ਮੇਲਾ ਇਸ ਵਾਰ ਵੀ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ 9 ਅਤੇ 10 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਰਿਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਅਤੇ ਇੱਥੇ ਸੇਵਾ ਦੇ ਕਾਰਜ ਕਰਵਾ ਰਹੇ ਮਾਤਾ ਕੌਲਾ ਜੀ ਭਲਾਈ ਟਰੱਸਟ ਅੰਮਿ੍ਤਸਰ ਵਾਲੇ ਭਾਈ ਗੁਰਇਕਬਾਲ ਸਿੰਘ ਦੇ ਸਹਿਯੋਗੀ ਭਾਈ ਹਰਮਿੰਦਰ ਸਿੰਘ ਅਤੇ ਗ੍ਰੰਥੀ ਲਖਵਿੰਦਰ ਸਿੰਘ ਝਬਾਲ ਤੇ ਮੈਨੇਜ਼ਰ ਹਰਦੇਵ ਸਿੰਘ ਝਬਾਲ ਨੇ ਦੱਸਿਆ ਕਿ 7 ਜੂਨ ਨੂੰ ਗੁਰਦੁਆਰਾ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਅਤੇ 9 ਜੂਨ ਨੂੰ ਭੋਗ ਪਾਉਣ ਉਪਰੰਤ ਸ਼ਬਦ ਕੀਰਤਨ ਹੋਵੇਗਾ, ਤੋਂ ਬਾਅਦ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਦੋਂਕਿ 10 ਜੂਨ ਨੂੰ ਸਵੇਰੇ ਪੁਰਾਤਨ ਸਮੇਂ ਅਨੁਸਾਰ ਸਵੇਰੇ ਤੜਕੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਤੋਂ ਬਾਅਦ ਚਾਰ ਲਾਵਾਂ ਦੇ ਪਾਠ ਕੀਤੇ ਜਾਣਗੇ ਅਤੇ ਕਥਾ ਉਪਰੰਤ 10 ਜੂਨ ਨੂੰ ਵੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਹੋਰ ਵੀ ਵੱਖ-ਵੱਖ ਧਾਰਮਿਕ ਆਗੂ ਅਤੇ ਸੰਤ ਮਹਾਂਪੁਰਸ਼ ਪਹੁੰਚ ਕੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ | ਉਨ੍ਹਾਂ ਦੱਸਿਆ ਕਿ ਮੇਲੇ ਦੀ ਸਮਾਪਤੀ ਉਪਰੰਤ ਸ਼ਾਮ ਨੂੰ ਪੇਂਡੂ ਖੇਡ ਮੇਲਾ ਵੀ ਕਰਵਾਇਆ ਜਾਵੇਗਾ, ਜਿਸ ਵਿਚ ਕੁਸ਼ਤੀਆਂ, ਦੌੜਾਂ ਅਤੇ ਕਬੱਡੀ ਦੇ ਮੈਚ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ | ਇਸ ਮੌਕੇ ਉਨ੍ਹਾਂ ਸਮੂਹ ਨਗਰ ਵਾਸੀ ਸੰਗਤਾਂ ਨੂੰ ਅਪੀਲ ਕੀਤੀ ਕਿ ਮੇਲੇ ਦੌਰਾਨ ਇਸ ਵਾਰ ਸਮੂਹ ਨਗਰ ਵਾਸੀ ਸੰਗਤਾਂ ਆਪਣੇ ਘਰਾਂ ਵਿਚ ਦੀਪਮਾਲਾ ਜ਼ਰੂਰ ਕਰਨ | ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ੇਰ ਸਿੰਘ ਸੁੱਗਾ ਤੋਂ ਇਲਾਵਾ ਗੁਰਦੁਆਰਾ ਸਾਹਿਬ ਜੀ ਦੇ ਹੋਰ ਵੀ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏਅਰ ਕੰਡੀਸ਼ਨਾਂ ਦੀਆਂ ਪਾਇਪਾਂ ਤੇ ਪੁਰਜੇ ਚੋਰੀ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਵਲੋਂ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਦੇ ਰੋਸ ਮੁਜ਼ਾਹਰੇ ਨੂੰ ਭਰਵਾਂ ਸਮਰਥਨ <br/>
Ad Position 24