14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਏਅਰ ਕੰਡੀਸ਼ਨਾਂ ਦੀਆਂ ਪਾਇਪਾਂ ਤੇ ਪੁਰਜੇ ਚੋਰੀ

Ad Position 21
No active advertisement
ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਕੋਰਟ ਕੰਪਲੈਕਸ ਤਰਨ ਤਾਰਨ ਦੀ ਛੱਤ 'ਤੇ ਲੱਗੇ ਏਅਰ ਕੰਡੀਸ਼ਨਾਂ ਦੀਆਂ ਪਾਇਪਾਂ ਅਤੇ ਹੋਰ ਪੁਰਜੇ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕੀਤੇ ਜਾਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਅਮਨਦੀਪ ਸਿੰਘ ਅਦਾਲਤ ਏ.ਸੀ.ਜੇ. ਐੱਮ. ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 2 ਅਪ੍ਰੈਲ ਦੀ ਰਾਤ ਤੋਂ ਕੋਰਟ ਦੀ ਛੱਤ 'ਤੇ ਲੱਗੇ ਏਅਰ ਕੰਡੀਸ਼ਨਾਂ ਦੀਆਂ ਪਾਇਪਾਂ ਅਤੇ ਹੋਰ ਪੁਰਜੇ ਰਾਤ ਸਮੇਂ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਹਨ | ਜਾਂਚ ਅਧਿਕਾਰੀ ਏ. ਐੱਸ. ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਗੁਮਰਾਹਕੁੰਨ ਬਿਆਨਬਾਜ਼ੀ ਤੋਂ ਸਰਕਾਰ ਗੁਰੇਜ਼ ਕਰੇ- ਔਲਖ, ਲਾਹੌਰੀਆ <br/> ਅਗਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ 9-10 ਜੂਨ ਨੂੰ ਮਨਾਇਆ ਜਾਵੇਗਾ <br/>
Ad Position 24