14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਗੁਮਰਾਹਕੁੰਨ ਬਿਆਨਬਾਜ਼ੀ ਤੋਂ ਸਰਕਾਰ ਗੁਰੇਜ਼ ਕਰੇ- ਔਲਖ, ਲਾਹੌਰੀਆ <br/>

Ad Position 21
No active advertisement
ਅਜੀਤ ਡੈਸਕ 04-06-2026
ਗੋਇੰਦਵਾਲ ਸਾਹਿਬ, 3 ਜੂਨ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੋਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੰਘੀਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿਚ ਪੂਰੇ ਪੰਜਾਬ ਵਿੱਚ ਪ੍ਰਸ਼ਾਸਨ ਤੇ ਦਬਾਅ ਬਣਾਕੇ ਬਹੁਤ ਧੱਕੇਸ਼ਾਹੀ ਕਰਕੇ ਚੋਣਾਂ ਜਿੱਤੀਆਂ ਗਈਆਂ ਹਨ | ਸਭ ਤੋਂ ਵੱਧ ਧੱਕੇਸ਼ਾਹੀ ਮਜੀਠਾ ਹਲਕੇ ਵਿਚ ਕੀਤੀ ਗਈ | ਜਿੱਥੇ ਸ਼ਰੇਆਮ ਪੁਲਿਸ ਪ੍ਰਸ਼ਾਸਨ ਦੀ ਮੌਜ਼ੂਦਗੀ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਗੁੰਡਾਗਰਦੀ ਕੀਤੀ ਗਈ, ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਘੁੰਮ ਰਹੀਆਂ ਹਨ | ਪਰ ਫਿਰ ਵੀ ਮਜੀਠਾ ਦੇ ਵੋਟਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਫਤਵਾ ਦਿੱਤਾ ਅਤੇ ਉਨ੍ਹਾਂ ਦੇ 6 ਕੌਂਸਲਰ ਜਿੱਤਣ ਵਿਚ ਕਾਮਯਾਬ ਹੋਏ | ਸਰਕਾਰ ਵਲੋਂ ਹੁਣ ਫਿਰ ਮਨਘੜਤ ਕਹਾਣੀ ਬਣਾਕੇ ਮਜੀਠੀਆ ਤੇ ਐਫ.ਆਈ. ਦਰਜ ਕੀਤੀ ਗਈ ਹੈ,. ਜੋ ਬਹੁਤ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਲੋਕਾਂ ਵਿਚ ਲੋਕਪਿ੍ਯਤਾ ਪੰਜਾਬ ਸਰਕਾਰ ਨੂੰ ਹਜ਼ਮ ਨਹੀਂ ਹੋ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਇੰਨ੍ਹਾਂ ਵਤੀਰਿਆਂ ਕਰਕੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਉਡੀਕ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦੇ ਟੌਪਰ ਵਿਦਿਆਰਥੀਆਂ ਤੇ ਮਾਪਿਆਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਏਅਰ ਕੰਡੀਸ਼ਨਾਂ ਦੀਆਂ ਪਾਇਪਾਂ ਤੇ ਪੁਰਜੇ ਚੋਰੀ
Ad Position 24