15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਖੇ ਅਧਿਆਪਕਾਂ ਦਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਪ੍ਰੋ. ਵਿਜੇ ਸ਼ਰਮਾ ਦਾ ਸਨਮਾਨ ਕਰਦੇ ਹੋਏ ਡਾ. ਮਿ੍ਦਲਾ ਭਾਰਦਵਾਜ ਅਤੇ ਹੋਰ | ਤਸਵੀਰ: ਕਾਲੇਕੇ <br/> 04-06-2026
ਪੱਟੀ, 3 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੀ ਸਿਰਮੌਰ ਸਿੱਖਿਆ ਸੰਸਥਾ ਸੈਂਟਰਲ ਕਾਨਵੈਂਟ ਸੀਨੀਅਰ ਸਕਡਰੀ ਸਕੂਲ ਪੱਟੀ ਵਿਚ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਿ੍ਦੁਲਾ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਧਿਆਪਕਾਂ ਦੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ ਲਈ ਤਜਰਬੇਕਾਰ ਰਿਸੋਰਸ ਪਰਸਨ ਪ੍ਰੋਫੈਸਰ ਵਿਜੇ ਸ਼ਰਮਾ ਨੇ ਅੰਗਰੇਜ਼ੀ ਵਿਸ਼ੇ ਬਾਰੇ ਜਾਣਕਾਰੀ ਦਿਤੀ | ਇਸ ਕਪੈਸਟੀ ਬਿਲਡਿੰਗ ਪ੍ਰੋਗਰਾਮ ਵਿਚ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਤੇ ਲਿਟਲ ਫਲਾਵਰ ਕਿੰਡਰ ਗਾਰਡਨ ਪੱਟੀ ਦੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੇ ਉਦਘਾਟਨੀ ਸੰਬੋਧਨ ਨਾਲ ਕੀਤਾ ਗਿਆ | ਅੰਗਰੇਜ਼ੀ ਵਿਸ਼ੇ ਦੇ ਮਾਹਿਰ ਪ੍ਰੋ. ਸ਼ਰਮਾ ਨੇ ਅਧਿਆਪਕਾਂ ਦਾ ਬਹੁਤ ਵਧੀਆ ਅਤੇ ਸੋਹਣੇ ਢੰਗ ਨਾਲ ਗਿਆਨ ਵਰਧਕ ਸਿਖਲਾਈ ਦਿੱਤੀ | ਉਨ੍ਹਾਂ ਬਹੁਤ ਹੀ ਸੋਹਣੇ ਢੰਗ ਨਾਲ ਕਹਾਣੀਆਂ ਦੇ ਰਾਹੀਂ ਅਧਿਆਪਕਾਂ ਨੂੰ ਵਿਆਕਰਨ ਦੇ ਸਾਰੇ ਹੀ ਢੰਗ-ਤਰੀਕੇ ਸਿਖਾਏ | ਇਸ ਪ੍ਰੋਗਰਾਮ ਦੀ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਤਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਵੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਸਾਡੀਆਂ ਸੰਸਥਾਵਾਂ ਵਿਚ ਅਜਿਹੇ ਪ੍ਰੋਗਰਾਮ ਉਲੀਕਣ ਦਾ ਮਕਸਦ ਸਿੱਖਿਆ ਦੇ ਖੇਤਰ ਵਿਚ ਆ ਰਹੇ ਬਦਲਾਵ ਅਤੇ ਤੌਰ ਤਰੀਕਿਆਂ ਨਾਲ ਅਧਿਆਪਕਾਂ ਨੂੰ ਅਪਡੇਟ ਕਰਨਾ ਹੈ, ਤਾਂ ਜੋ ਉਹ ਇਸ ਖੇਤਰ ਵਿਚ ਆਪਣੇ ਆਪ ਨੂੰ ਅਪਡੇਟ ਕਰ ਸਕਣ | ਸਿੱਖਣ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਸਕੂਲ ਵਿਚ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੇ ਸਮੁੱਚੀ ਮੈਨੇਜਮੈਂਟ ਨੇ ਰਿਸੋਰਸ ਪਰਸਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਸਾਰੇ ਸੀਨੀਅਰ ਫੈਕਲਟੀ ਮੈਂਬਰ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਔਖੇ ਸਮੇਂ 'ਚ ਆਪਣੇ ਵਰਕਰਾਂ ਨਾਲ ਚਟਾਂਨ ਵਾਂਗ ਖੜ੍ਹਦੇ ਰਹੇ- ਬਿੱਲਾ <br/> ਅਗਲੀ ਖ਼ਬਰ 108 ਐਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24