15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬੂਥ ਪੱਧਰ 'ਤੇ ਕਾਂਗਰਸ ਦੀ ਮਜ਼ਬੂਤੀ ਲਈ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੀ ਮੀਟਿੰਗ ਹੋਈ <br/>

Ad Position 21
No active advertisement
ਮੀਟਿੰਗ ਵਿੱਚ ਹਾਜ਼ਰ ਬੀਬੀ ਗੌਤਮੀ ਜਾਮਨੀ ਅਤੇ ਕਾਂਗਰਸ ਪਾਰਟੀ ਦੇ ਅਹੁਦੇਦਾਰ | ਤਸਵੀਰ: ਸੁਖਦੇਵ ਸਿੰਘ <br/> 04-06-2026
ਝਬਾਲ, 3 ਜੂਨ (ਸੁਖਦੇਵ ਸਿੰਘ)—ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਦੇ ਐਸ.ਸੀ. ਸੈੱਲ ਦੀ ਵਿਸ਼ੇਸ਼ ਮੀਟਿੰਗ ਐਸ.ਸੀ. ਵਿੰਗ ਪੰਜਾਬ ਦੀ ਵਰਕਿੰਗ ਕਮੇਟੀ ਮੈਂਬਰ ਬੀਬੀ ਗੋਤਮੀ ਜਾਮਨੀ, ਪੰਜਾਬ ਦੇ ਵਾਈਸ ਚੇਅਰਮੈਨ ਗੁਰਚਰਨ ਸਿੰਘ ਨਗਰ, ਚੇਅ. ਸੁਖਵਿੰਦਰ ਸਿੰਘ ਡੈਣੀ ਅਤੇ ਚੇਅਰਮੈਨ ਹਰਚੰਦ ਸਿੰਘ ਨਦੋਹਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬੇ ਵਿਚ ਕਾਂਗਰਸ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਗੋਤਮੀ ਜਾਮਨੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਬੂਥ ਪੱਧਰ ਤੱਕ ਇਕਾਈਆਂ ਦਾ ਗਠਨ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਉਨ•ਾਂ ਨੇ ਮਹਿਲਾਵਾਂ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਵੱਖ–ਵੱਖ ਵਰਗਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੋੜਨ ਲਈ ਕਿਹਾ | ਉਨ•ਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਪਾਰਟੀ ਦੀ ਅਸਲ ਤਾਕਤ ਹੁੰਦਾ ਹੈ ਅਤੇ ਹਰ ਵਰਕਰ ਨੂੰ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਗੁਰਚਰਨ ਸਿੰਘ ਨਗਰ, ਸੁਖਵਿੰਦਰ ਸਿੰਘ ਡੈਣੀ ਅਤੇ ਹਰਚੰਦ ਸਿੰਘ ਨਦੋਹਰ ਨੇ ਵੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ | ਉਨ•ਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਜਲਦ ਹੀ ਮੈਂਬਰਸ਼ਿਪ ਮੁਹਿੰਮ ਅਤੇ ਸੰਗਠਨ ਵਿਸਥਾਰ ਕਾਰਜਕ੍ਰਮ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਸੰਗਠਨ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕਈ ਅਹਿਮ ਫ਼ੈਸਲੇ ਵੀ ਲਏ ਗਏ | ਇਸ ਮੌਕੇ ਜ਼ਿਲ•ਾ ਵਾਇਸ ਚੇਅਰਮੈਨ ਗੁਰਮੀਤ ਸਿੰਘ ਰਾਜੂ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਜੋਬਨਪ੍ਰੀਤ ਸਿੰਘ ਪੱਟੀ, ਅੰਗਰੇਜ਼ ਸਿੰਘ ਪੱਟੀ, ਜਸਕਰਨ ਸਿੰਘ ਢੋਟੀਆਂ, ਭਗਵਾਨ ਸਿੰਘ, ਅਮਨਦੀਪ ਸਿੰਘ, ਕਰਨਬੀਰ ਸਿੰਘ ਸਮੇਤ ਐਸ.ਈ. ਵਿੰਗ ਦੇ ਅਹੁਦੇਦਾਰ, ਵਰਕਰ ਅਤੇ ਕਾਂਗਰਸੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ <br/> ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਓਰੀਐਂਟਟੇਸ਼ਨ ਪ੍ਰੋਗਰਾਮ ਕਰਵਾਇਆ <br/>
Ad Position 24