15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-06-2026
ਪੱਟੀ, 3 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਚੰਡੀਗੜ੍ਹ ਅਤੇ ਜ਼ਿਲ੍ਹਾ ਤਰਨ ਤਾਰਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੀਸ਼ ਗੁਪਤਾ ਸਿਵਲ ਹਸਪਤਾਲ ਪੱਟੀ ਅਤੇ ਨੋਡਲ ਅਫ਼ਸਰ ਡਾ. ਪੰਕਜ ਅਰੋੜਾ ਮੈਡੀਕਲ ਅਫ਼ਸਰ ਡੈਂਟਲ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਅਸੀਸ ਗੁਪਤਾ ਨੇ ਕਿਹਾ ਕਿ ਜਨਤਕ ਜਗ੍ਹਾ ਅਤੇ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ/ਸੇਵਨ ਕਰਨਾ ਕਾਨੂੰਨੀ ਜ਼ੁਰਮ ਹੈ | 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਦਾ ਸੇਵਨ ਕਰਨ 'ਤੇ ਵੇਚਣ ਦੀ ਮੁਕੰਮਲ ਮਨਾਹੀ ਹੈ | ਇਸ ਮੌਕੇ ਡਾ. ਪੰਕਜ਼ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੋਟੀ ਉਮਰ ਵਿਚ ਤੰਬਾਕੂ ਦੇ ਸੇਵਨ ਅਤੇ ਇਸ ਨੂੰ ਰੋਕਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਿਚ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਵਿਚ ਖਾਣ ਵਾਲੇ ਤੰਬਾਕੂ ਦਾ ਬਹੁਤ ਰੁਝਾਨ ਵੇਖਿਆ ਗਿਆ ਹੈ, ਜਿਵੇਂ ਕਿ ਚੈਨੀ-ਖੈਨੀ, ਜ਼ਰਦਾ ਅਤੇ ਹੁੱਕਾ ਆਦਿ | ਇਸ ਨਾਲ ਮੂੰਹ, ਤਾਲੂ ਅਤੇ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ, ਵਿਸ਼ਵ ਸਿਹਤ ਸੰਗਠਨ ਅਨੁਸਾਰ ਸੰਸਾਰ ਵਿਚ 15 ਫੀਸਦੀ ਮੌਤਾਂ, ਜੋ ਕਿ ਦਿਲ ਦੀਆਂ ਬਿਮਾਰੀਆਂ ਨਾਲ ਹੁੰਦੀਆਂ ਹਨ, ਦਾ ਕਾਰਨ (ਐਕਟਿਵ/ ਪੈਸਿਵ ਸਮੋਕਿੰਗ) ਹੁੰਦਾ ਹੈ | ਐਕਟਿਵ ਸਮੋਕਿੰਗ ਤੋਂ ਭਾਵ ਹੈ ਜਿਹੜੇ ਲੋਕ ਆਪ ਸਿਗਰੇਟ ਪੀਂਦੇ ਹਨ ਉਨ੍ਹਾਂ 'ਤੇ ਤੰਬਾਕੂ ਦੇ ਬੁਰੇ ਪ੍ਰਭਾਵ ਦਾ ਅਸਰ ਹੁੰਦਾ ਹੈ ਅਤੇ ਪੈਸਿਵ ਸਮੋਕਿੰਗ ਤੋਂ ਭਾਵ ਜਿਹੜੇ ਲੋਕ ਆਪ ਤਾਂ ਸਿਗਰੇਟ ਨਹੀਂ ਪੀਂਦੇ, ਪਰ ਸਿਗਰੇਟ ਪੀਣ ਵਾਲਿਆਂ ਦੇ ਸੰਪਰਕ ਵਿਚ ਰਹਿੰਦੇ ਹਨ, ਉਹ ਅਨਜਾਣੇ ਤੌਰ 'ਤੇ ਹੀ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਕਿਉਂਕਿ ਤੰਬਾਕੂ ਦੇ ਧੂੂੰਏਾ ਵਿਚ ਕਈ ਤਰ੍ਹਾਂ ਦੇ ਕੈਮੀਕਲ ਪਾਏ ਜਾਂਦੇ ਹਨ, ਜਿਨ੍ਹਾਂ ਦੇ ਨਾਲ ਵੱਖ-ਵੱਖ ਤਰ੍ਹਾਂ ਦਾ ਕੈਂਸਰ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਅਤੇ ਹੋਰ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਖੁੱਲ੍ਹੀ ਸਿਗਰੇਟ ਵੇਚਣ 'ਤੇ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਉਤਪਾਦਨ ਵੇਚਣ 'ਤੇ ਐਕਟ ਅਨੁਸਾਰ ਮੁਕੰਮਲ ਮਨਾਹੀ ਹੈ | ਇਸ ਮੌਕੇ ਪਿ੍ਤਪਾਲ ਸਿੰਘ ਅਪਥਾਲਮਿਕ ਅਫਸਰ, ਨਰਸਿੰਗ ਸਿਸਟਰ ਬਲਜੀਤ ਕੌਰ, ਕੁਲਵਿੰਦਰ ਕੌਰ, ਜਗਰਾਮ ਯਾਦਵ, ਸਮੂਹ ਫਾਰਮੇਸੀ ਅਫਸਰ, ਦਫ਼ਤਰ ਸਟਾਫ਼ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਕਾਬੂ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਬੂਥ ਪੱਧਰ 'ਤੇ ਕਾਂਗਰਸ ਦੀ ਮਜ਼ਬੂਤੀ ਲਈ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੀ ਮੀਟਿੰਗ ਹੋਈ <br/>
Ad Position 24