15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਦੀ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗੋਹਲਵੜ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੇਰੇ ਲੜਕਾ ਚੱਕੀ ਤੋੋਂ ਘਰ ਨੂੰ ਵਾਪਿਸ ਆ ਰਿਹਾ ਸੀ ਤਾਂ ਬਾਜ਼ਾਰ ਵਿਚ ਜਗਜੀਤ ਸਿੰਘ ਪੁੱਤਰ ਗਿਆਨ ਸਿੰਘ, ਗਿਆਨ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਪ੍ਰਵੀਨ ਕੌਰ ਪਤਨੀ ਜਗਜੀਤ ਸਿੰਘ ਵਾਸੀਅਨ ਗੋਹਲਵੜ ਨੇ ਕਿਹਾ ਕਿ ਗਲੀ ਵਿਚ ਖੜਾ ਹੋ ਕੇ ਦਿਖਾਈ ਤਾਂ ਉਸ ਨੇ ਘਰ ਆ ਕੇ ਮੈਨੂੰ ਸਾਰੀ ਗੱਲ ਦੱਸੀ ਕਿ ਸਾਨੂੰ ਪਰਵੀਨ ਕੌਰ ਵਲੋੋਂ ਧਮਕਾਇਆ ਅਤੇ ਡਰਾਇਆ ਗਿਆ ਹੈ? ਮੈਂ ਗਿਆਨ ਸਿੰਘ ਦੇ ਘਰ ਪੁੱਛਣ ਲਈ ਜਾ ਰਿਹਾ ਸੀ ਤਾਂ ਸਾਹਮਣੇ ਗਲੀ ਵਿਚ ਆਪਣੇ ਘਰ ਦੇ ਬਾਹਰ ਉਕਤ ਵਿਅਕਤੀਆਂ ਨੇ ਆਪਣੇ ਦਸਤੀ ਹਥਿਆਰਾਂ ਨਾਲ ਵਾਰ ਕਰਕੇ ਜ਼ਖ਼ਮੀ ਕੀਤਾ | ਮੇਰੇ ਲੜਕੇ ਹਰਜਿੰਦਰ ਸਿੰਘ ਵੀ ਮੌਕੇ 'ਤੇ ਆ ਗਿਆ ਸੀ, ਜਿਸ ਨੇ ਮੈਨੂੰ ਸਵਾਰੀ ਦਾ ਪ੍ਰਬੰਧ ਕਰਕੇ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ ਸੀ ਜਿੱਥੇ ਮੈੈਂ ਜੇਰੇ ਇਲਾਜ ਹਾਂ | ਜਾਂਚ ਅਧਿਕਾਰੀ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਸਵੱਛ ਪਿੰਡ-ਸਵੱਛ ਜਲਵਾਯੂ ਤੇ ਸੌਲਿਡ ਵੇਸਟ ਮੈਨੇਜਮੈਂਟ ਨਿਯਮਾਂ ਸੰਬੰਧੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਰਮਨਦੀਪ ਕੌਰ ਸੇਰੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ <br/>
Ad Position 24