15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਾਬਕਾ ਵਿਧਾਇਕ ਸਿੱਕੀ ਵਲੋਂ 12ਵੀਂ ਜਮਾਤ 'ਚੋਂ ਅੱਵਲ ਆਈ ਪ੍ਰਨੀਤ ਕੌਰ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 04-06-2026
ਫਤਿਆਬਾਦ, 3 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਸੀ.ਬੀ.ਐਸ.ਈ. ਬੋਰਡ 12ਵੀਂ ਜਮਾਤ ਦੇ ਆਏ ਨਤੀਜਿਆਂ ਵਿਚ ਲੜਕੀਆਂ ਵਲੋਂ ਟਾਪ ਪੁਜੀਸ਼ਨ ਹਾਸਲ ਕੀਤੀਆਂ ਗਈਆਂ ਸਨ | ਇਸੇ ਤਰ੍ਹਾਂ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ ਵਿਦਿਆਰਥਣ ਪ੍ਰਨੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਪਿੰਡ ਜੌਹਲ ਢਾਏ ਵਾਲਾ ਨੇ ਕਮਰਸ ਸਟਰੀਮ ਵਿਚ 98 ਫ਼ੀਸਦੀ ਨੰਬਰ ਲੈ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਬੀਤੇ ਕੱਲ੍ਹ ਹਲਕੇ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਉਚੇਚੇ ਤੌਰ 'ਤੇ ਲਖਵਿੰਦਰ ਸਿੰਘ ਦੇ ਗ੍ਰਹਿ ਪਹੁੰਚਕੇ ਉਨ੍ਹਾਂ ਦੀ ਪੁੱਤਰੀ ਪ੍ਰਨੀਤ ਕੌਰ ਨੂੰ ਸਨਮਾਨਿਤ ਕੀਤਾ ਅਤੇ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਸਿੱਕੀ ਨੇ ਕਿਹਾ ਕਿ ਇਸ ਬੱਚੀ ਨੇ ਬਿਨਾਂ ਟਿਊਸ਼ਨ ਤੋਂ ਲਗਨ ਨਾਲ ਪੜ੍ਹਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਜਦੋਂ ਬੱਚੇ ਪੜ੍ਹਾਈ ਵਿਚ ਧਿਆਨ ਦੇ ਕੇ ਪੜ੍ਹਨ ਤਾਂ ਜਿੱਥੇ ਉਹ ਆਪਣੇ ਸੁਪਨੇ ਪੂਰੇ ਕਰਦੇ ਹਨ, ਉੱਥੇ ਹੀ ਉਹ ਚੰਗੀ ਨੌਕਰੀ ਲੈ ਕੇ ਆਪਣੇ ਪਿੰਡ ਦਾ ਨਾਂਅ ਉੱਚਾ ਕਰਦੇ ਹਨ | ਇਸ ਮੌਕੇ ਜੌਹਲ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਪਹੁੰਚਣ 'ਤੇ ਰਮਨਜੀਤ ਸਿੰਘ ਸਿੱਕੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪੀ.ਏ. ਰਣਜੀਤ ਸਿੰਘ ਪਰਮਾਰ, ਗੁਰਮੁਖ ਸਿੰਘ ਜੌਹਲ, ਸਾਬਕਾ ਸਰਪੰਚ ਸੁਖਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ, ਲਖਵਿੰਦਰ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਥਾਣੇਦਾਰ ਹਰਚੰਦ ਸਿੰਘ, ਨਵਰਾਜ ਸਿੰਘ, ਰਸ਼ਪਾਲ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਪੱਪੂ ਫ਼ੌਜੀ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ- ਸੰਗਤਪੁਰਾ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਸਵੱਛ ਪਿੰਡ-ਸਵੱਛ ਜਲਵਾਯੂ ਤੇ ਸੌਲਿਡ ਵੇਸਟ ਮੈਨੇਜਮੈਂਟ ਨਿਯਮਾਂ ਸੰਬੰਧੀ ਅਹਿਮ ਮੀਟਿੰਗ <br/>
Ad Position 24