22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-06-2026
ਤਰਨ ਤਾਰਨ, 4 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਪੈਸਿਆਂ ਦੀ ਮੰਗ ਨੂੰ ਲੈ ਕੇ ਵਿਆਹੁਤਾ ਨਾਲ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਪ੍ਰਭਜੀਤ ਕੌਰ ਪੁੱਤਰੀ ਸੁਖਵੰਤ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਵਿਆਹ ਗੁਰਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਤੇਜਾ ਸਿੰਘ ਵਾਲਾ ਨਾਲ 2017 ਨਾਲ ਹੋਇਆ ਸੀ | ਜਿਨ੍ਹਾਂ ਨੇ ਉਸ ਨੂੰ 2023 ਵਿਚ ਘਰੋਂ ਕੱਢ ਦਿੱਤਾ ਹੈ ਕਿ ਆਪਣੇ ਪਿਤਾ ਕੋਲੋ ਡੇਢ ਲੱਖ ਰੁਪਏ ਲਿਆਉਣ ਲਈ ਕਿਹਾ | ਉਸ ਨੇ 10 ਮਾਰਚ 2023 ਨੂੰ ਪੈਸਿਆਂ ਦਾ ਪ੍ਰਬੰਧ ਕਰਕੇ ਗੁਰਵਿੰਦਰ ਸਿੰਘ, ਜਸਬੀਰ ਸਿੰਘ ਪੁੱਤਰ ਮਹਿੰਦਰ ਸਿੰਘ, ਰਣਜੀਤ ਕੌਰ ਪਤਨੀ ਜਸਬੀਰ ਸਿੰਘ ਵਾਸੀਅਨ ਤੇਜਾ ਸਿੰਘ ਵਾਲਾ ਦੀ ਮੰਗ ਪੂਰੀ ਕੀਤੀ ਪਰ ਉਸ ਨੂੰ ਘਰ ਵਸਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਘਰੋਂ ਬਾਹਰ ਕੱਢ ਦਿੱਤਾ | ਜਾਂਚ ਅਧਿਕਾਰੀ ਏ.ਐੱਸ.ਆਈ.ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਹਲਕਾ ਖਡੂਰ ਸਾਹਿਬ ਅੰਦਰ ਕਾਂਗਰਸ ਦਿਨੋਂ ਦਿਨ ਹੋ ਰਹੀ ਮਜ਼ਬੂਤ- ਮੰਮਣਕੇ <br/>
Ad Position 24