22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੋਇੰਦਵਾਲ ਸਾਹਿਬ ਵਿਖੇ ਖੇਡ ਸਟੇਡੀਅਮ ਬਣਾਉਣ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਜਲਦ ਹੋਵੇਗੀ ਪੂਰੀ- ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 05-06-2026
ਗੋਇੰਦਵਾਲ ਸਾਹਿਬ, 4 ਜੂਨ (ਸਕੱਤਰ ਸਿੰਘ ਅਟਵਾਲ)-ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਲਾਕੇ ਦੇ ਲੋਕਾਂ ਤੇ ਨੌਜਵਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਖੇਡ ਸਟੇਡੀਅਮ ਦੀ ਮੰਗ ਹੁਣ ਜਲਦ ਪੂਰੀ ਹੋਣ ਜਾ ਰਹੀ ਹੈ | ਇਸ ਸਬੰਧੀ ਸਪੋਰਟਸ ਡਾਇਰੈਕਟਰ ਹਰਪ੍ਰੀਤ ਸਿੰਘ ਸੁਡਾਨ ਵਲੋਂ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਖੇਡ ਸਟੇਡੀਅਮ ਲਈ ਜਲਦੀ ਹੀ ਪੁਜੀਸ਼ਨ ਲੈ ਕੇ ਕਬਜ਼ਾ ਦਿਵਾਉਣ ਦੀ ਕਾਰਵਾਈ ਪੂਰੀ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ ਸਟੇਡੀਅਮ ਦੀ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਖੇਡ ਸਟੇਡੀਅਮ ਬਣਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਜਲਦ ਪੂਰੀ ਹੋਵੇਗੀ | ਇਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪ੍ਰਾਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਇਸ ਦੇ ਬਣਨ ਨਾਲ ਨੌਜਵਾਨਾਂ ਨੂੰ ਖੇਡਾਂ ਵਿਚ ਅੱਗੇ ਵਧਣ ਦਾ ਮੌਕਾ ਮਿਲੇਗਾ | ਮੀਟਿੰਗ ਦੌਰਾਨ ਸਰਪੰਚ ਨਿਰਮਲ ਸਿੰਘ ਢੋਟੀ ਗੋਇੰਦਵਾਲ ਸਾਹਿਬ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ | ਮੌਜੂਦ ਆਗੂਆਂ ਅਤੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਇਹ ਪ੍ਰਾਜੈਕਟ ਜਲਦੀ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤਾ ਜਾਵੇਗਾ ਅਤੇ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਜਾਵੇਗਾ |
ਇਸ ਐਲਾਨ ਨਾਲ ਇਲਾਕਾ ਨਿਵਾਸੀਆਂ ਤੇ ਖੇਡ ਪ੍ਰੇਮੀਆਂ 'ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ |

Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਸਮਰ ਕੈਂਪ ਲਗਾਇਆ <br/> ਅਗਲੀ ਖ਼ਬਰ ਨਹਿਰੀ ਪਾਣੀ ਕਈਆਂ ਲਈ ਰਾਹਤ ਤੇ ਕਈ ਕਿਸਾਨਾਂ ਲਈ ਬਣਿਆ ਆਫ਼ਤ <br/>
Ad Position 24