22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸੰਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ <br/>

Ad Position 21
No active advertisement
ਅਜੀਤ ਡੈਸਕ 05-06-2026
ਤਰਨ ਤਾਰਨ, 4 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸੰਬੰਧੀ ਜ਼ਿਲ੍ਹੇ ਵਲੋਂ ਭੇਜੇ ਗਏ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਥਾਂ ਹੁਣ ਅੱੈਸ. ਡੀ. ਐੱਮ. ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਤਹਿਸੀਲਦਾਰ ਭਿੱਖੀਵਿੰਡ ਦੀ ਜਗ੍ਹਾ ਨਾਇਬ ਤਹਿਸੀਲਦਾਰ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਲਗਾਇਆ ਗਿਆ ਹੈ | ਇਸ ਤੋਂ ਇਲਾਵਾ ਤਹਿਸੀਲਦਾਰ ਪੱਟੀ ਦੀ ਜਗ੍ਹਾ ਨਾਇਬ ਤਹਿਸੀਲਦਾਰ ਪੱਟੀ ਨੂੰ ਵਿਧਾਨ ਸਭਾ ਹਲਕਾ 23-ਪੱਟੀ ਅਤੇ ਤਹਿਸੀਲਦਾਰ ਖਡੂਰ ਸਾਹਿਬ ਦੀ ਜਗ੍ਹਾ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹਰਚੰਦ ਸਿੰਘ ਨਦੋਹਰ ਐੱਸ. ਸੀ. ਵਿੰਗ ਜ਼ਿਲ੍ਹਾ ਤਰਨ ਤਾਰਨ ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਦਲਬੀਰ ਸਿੰਘ ਦੀ ਸੇਵਾ ਮੁਕਤੀ ਉਪਰੰਤ ਸਨਮਾਨ ਸਮਾਰੋਹ ਤੇ ਵਿਦਾਇਗੀ ਪਾਰਟੀ ਦਿੱਤੀ <br/>
Ad Position 24