21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਉਪ ਮੰਡਲ ਇੰਜੀਨੀਅਰ ਨੇ ਪਿੰਡ ਕੱਕਾ ਕੰਡਿਆਲਾ ਵਿਖੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 06-06-2026
ਤਰਨ ਤਾਰਨ, 5 ਜੂਨ (ਇਕਬਾਲ ਸਿੰਘ ਸੋਢੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਕਾਰਤਿਕ ਵਰਮਾਨੀ ਵਲੋੋਂ ਵਿਸ਼ਵ ਵਾਤਾਵਰਣ ਦਿਵਸ-2026 ਦੇ ਮੌਕੇ 'ਤੇ 'ਇਕ ਰੁੱਖ ਮਾਂ ਦੇ ਨਾਮ' ਮੁਹਿੰਮ ਤਹਿਤ ਪਿੰਡ ਕੱਕਾ ਕੰਡਿਆਲਾ ਬਲਾਕ ਤਰਨ ਤਾਰਨ ਵਿਖੇ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਨ੍ਹਾਂ ਸਮੂਹ ਜੂਨੀਅਰ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਜਲ ਸਪਲਾਈ ਸਕੀਮਾਂ 'ਤੇ ਵੱਧ ਤੋਂੋ ਵੱਧ ਬੂਟੇ ਲਗਾਉਣ ਤਾਂ ਜੋ ਜਲ ਸਪਲਾਈ ਸਕੀਮਾਂ ਦਾ ਵਾਤਾਵਰਣ ਸ਼ੁੱਧ ਅਤੇ ਸੁਹਾਵਣਾ ਬਣਿਆ ਰਹੇ | ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਪੰਪ-ਓਪਰੇਟਰਾਂ ਅਤੇ ਫੀਲਡ ਸਟਾਫ ਦਾ ਸਹਿਯੋਗ ਲਿਆ ਜਾਵੇ | ਇਸ ਦੌਰਾਨ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਯੋਗ ਪਾਣੀ ਦੀ ਸੁਚੱਜੀ ਵਰਤੋਂ ਅਤੇ ਸਾਂਭ-ਸੰਭਾਲ ਸਬੰਧੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਫੁੱਲਦਾਰ ਅਤੇ ਫਲਦਾਰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ, ਤਾਂ ਜੋ ਆਲਾ-ਦੁਆਲਾ ਹਰਿਆ-ਭਰਿਆ ਅਤੇ ਵਾਤਾਵਰਣ ਸ਼ੁੱਧ ਅਤੇ ਸੁਹਾਵਣਾ ਬਣ ਸਕੇ | ਇਸ ਮੌਕੇ ਤਰਲੋਚਨ ਸਿੰਘ, ਕੋਮਲਜੀਤ ਸਿੰਘ ਲੋਧੀ, ਲੱਕੀ ਨਾਗਪਾਲ, ਹਰਪ੍ਰਤਾਪ ਸਿੰਘ ਹੁੰਦਲ ਜੂਨੀਅਰ ਇੰਜੀਨੀਅਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਕੌਰ ਤਰਨ ਤਾਰਨ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਭਗਵੰਤ ਸਿੰਘ ਕਸੇਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>
Ad Position 24