21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਰਮਿੰਦਰ ਕੌਰ ਤਰਨ ਤਾਰਨ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-06-2026
ਤਰਨ ਤਾਰਨ, 5 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਤੇ ਹਲਕਾ ਇੰਚਾਰਜ ਤਰਨ ਤਾਰਨ ਬੀਬੀ ਕੰਚਨਪ੍ਰੀਤ ਕੌਰ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਕੌਂਸਲਰ ਪਰਮਿੰਦਰ ਕੌਰ ਨੂੰ ਹਲਕਾ ਤਰਨ ਤਾਰਨ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਲੀਡਰਸ਼ਿਪ ਨੇ ਉਮੀਦ ਜਤਾਈ ਕਿ ਬੀਬੀ ਜੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਤਰਨ ਤਾਰਨ ਵਿਚ ਬੂਥ ਪੱਧਰ 'ਤੇ ਇਸਤਰੀ ਵਿੰਗ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਨਵ-ਨਿਯੁਕਤ ਪ੍ਰਧਾਨ ਪਰਮਿੰਦਰ ਕੌਰ ਨੇ ਇਸ ਜਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਸੇਵਾ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਹੋਵੇਗੀ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਦੀ ਮੀਟਿੰਗ ਅਗਲੀ ਖ਼ਬਰ ਉਪ ਮੰਡਲ ਇੰਜੀਨੀਅਰ ਨੇ ਪਿੰਡ ਕੱਕਾ ਕੰਡਿਆਲਾ ਵਿਖੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ <br/>
Ad Position 24