ਝਬਾਲ, 5 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਪਿੰਡ ਮਾਲੂਵਾਲ ਦੇ ਸੈਂਕੜੇ ਪਰਿਵਾਰ 'ਆਪ' ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਗਈ | ਸੂਬੇ ਵਿਚ ਨਸ਼ਿਆਂ ਦਾ ਬੋਲਬਾਲਾ ਵਧਿਆ ਹੈ | ਨਸ਼ਿਆਂ ਕਾਰਨ ਘਰਾਂ ਦੇ ਚਿਰਾਗ ਬੁਝ ਰਹੇ ਹਨ | ਉਨ੍ਹਾਂ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਅਤੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਦਿਨੋ-ਦਿਨ ਵਧ ਰਹੀਆਂ ਲੁੱਟਾਂ ਖੋਹਾਂ, ਕਤਲੋਗਾਰਤ ਅਤੇ ਸ਼ਰੇਆਮ ਵਿਕ ਰਹੇ ਨਸ਼ਿਆਂ ਕਾਰਨ ਲੋਕ ਦੁਖੀ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੋਰਡਿੰਗ ਬੋਰਡਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ | ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸੇ ਕਰਨ ਲਈ ਕਿਹਾ | ਇਸ ਮੌਕੇ ਸੂਬੇਦਾਰ ਗੁਰਬਾਜ ਸਿੰਘ, ਗੁਰਭਾਗ ਸਿੰਘ, ਸਤਨਾਮ ਸਿੰਘ ਫੌਜੀ, ਮੰਗਲ ਸਿੰਘ, ਪਰਮਜੀਤ ਕੌਰ, ਬਲਬੀਰ ਕੌਰ, ਕੁਲਵਿੰਦਰ ਕੌਰ, ਅਮਰੀਕ ਕੌਰ, ਬਖਸ਼ੀਸ਼ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ, ਚਰਨ ਸਿੰਘ, ਮੁਖਤਿਆਰ ਸਿੰਘ, ਸੇਵਾ ਸਿੰਘ, ਅਮਰਜੀਤ ਸਿੰਘ ਭਗਤ, ਗੁਰਮੁਖ ਸਿੰਘ, ਗੁਰਦਿਆਲ ਸਿੰਘ ਤੋਂ ਇਲਾਵਾ ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਸਾਬਕਾ ਸਰਪੰਚ ਸੁੱਚਾ ਸਿੰਘ ਆਦਿ ਹਾਜ਼ਰ ਸਨ |