ਪੱਟੀ, 5 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਹਰੇਕ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਤਾ ਵਾਲੇ ਦਿਹਾੜਿਆਂ ਨੂੰ ਪੂਰਨ ਰੂਪ ਵਿਚ ਸਮਰਪਣ ਭਾਵਨਾ ਨਾਲ ਮਨਾਇਆ ਜਾਂਦਾ ਹੈ | ਇਸ ਸੰਬੰਧ ਵਿਚ ਬਕਾਇਦਾ ਤੌਰ 'ਤੇ ਪਹਿਲਾਂ ਹੀ ਯੋਜਨਾਬੰਦੀ ਕਰ ਲਈ ਜਾਂਦੀ ਹੈ | ਇਸੇ ਪਰੰਪਰਾ ਤਹਿਤ ਪੂਰੇ ਸੰਸਾਰ ਵਿਚ 5 ਜੂਨ ਨੂੰ ਮਨਾਇਆ ਜਾਣ ਵਾਲਾ ਵਿਸ਼ਵ ਵਾਤਾਵਰਨ ਦਿਵਸ ਵੀ ਯੋਜਨਾਬੰਦ ਢੰਗ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮਨਾਉਣ ਵਾਸਤੇ ਸਕੂਲ ਕੰਪਲੈਕਸ ਵਿਚ ਬੂਟੇ ਛਾਂਦਾਰ, ਫਲਦਾਰ ਅਤੇ ਦਵਾਯੁਗਤ ਪੌਦੇ ਐੱਮ. ਡੀ. ਕਮ ਪਿ੍ੰਸੀਪਲ ਡਾਕਟਰ ਮਰਿਦੁਲਾ ਭਾਰਦਵਾਜ ਨੇ ਆਪਣੇ ਸਟਾਫ ਨਾਲ ਮਿਲ ਕੇ ਬੂਟੇ ਲਗਾਏ | ਇਸ ਮੁਹਿੰਮ ਵਿਚ ਰਿਸੋਰਸ ਪਰਸਨ ਪ੍ਰੋਫੈਸਰ ਵਿਜੇ ਸ਼ਰਮਾ ਨੇ ਵੀ ਆਪਣਾ ਯੋਗਦਾਨ ਪਾਇਆ | ਇਸ ਮੌਕੇ ਪਿ੍ੰਸੀਪਲ ਡਾਕਟਰ ਮਰਿਦੁਲਾ ਭਾਰਦਵਾਜ ਅਤੇ ਸ਼ੁੱਭੀ ਭਾਰਦਵਾਜ ਨੇ ਦੱਸਿਆ ਕਿ ਸਾਡਾ ਅਤੇ ਸਾਡੇ ਅਧਿਆਪਕਾਂ ਦੀ ਇਹ ਸੋਚ ਹੈ ਕਿ ਇਹ ਸੁਨੇਹਾ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਉਨਾਂ ਦੇ ਰਹਿਣ ਵਾਲੇ ਸਥਾਨਾਂ 'ਤੇ ਪਹੁੰਚੇ ਤਾਂ ਜੋ ਹਰੇਕ ਵਿਅਕਤੀ ਇਸ ਦਿਹਾੜੇ ਨੂੰ ਸਮਰਪਿਤ ਆਪਣਾ ਬਣਦਾ ਯੋਗਦਾਨ ਜਰੂਰ ਪਾਵੇ | ਇਸ ਸਮੇਂ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਸੱਤਿਆਮ ਭਾਰਦਵਾਜ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਜਿਸ ਤਰ੍ਹਾਂ ਸੰਯੁਕਤ ਰਾਸ਼ਟਰ ਸੰਘ ਦਾ ਉਦੇਸ਼ ਹੈ ਕਿ ਦੁਨੀਆ ਦੇ ਹਰੇਕ ਕੋਨੇ ਵਿਚ ਵਸਦੇ ਲੋਕਾਂ ਵਿਚ ਇਹ ਜਾਗਰੂਕਤਾ ਪੈਦਾ ਕੀਤੀ ਜਾਵੇ ਕੀ ਆਪਣੇ ਵਾਤਾਵਰਣ ਨੂੰ ਮਨੁੱਖਾਂ ਅਤੇ ਹੋਰ ਪਸ਼ੂ ਪੰਛੀਆਂ ਦੇ ਰਹਿਣ ਬਸੇਰੇ ਲਈ ਬਚਾ ਕੇ ਅਤੇ ਹਰਿਆ ਭਰਿਆ ਰੱਖਿਆ ਜਾਵੇ | ਇਸੇ ਹੀ ਸੰਦੇਸ਼ ਨੂੰ ਸਾਡੀਆਂ ਸੰਸਥਾਵਾਂ ਵਿਚ ਅਸੀਂ ਲਾਗੂ ਕੀਤਾ ਹੋਇਆ ਹੈ ਤਾਂ ਜੋ ਸਾਡੇ ਚੁਗਿਰਦੇ ਨੂੰ ਹਰਿਆ ਭਰਿਆ ਰੱਖਿਆ ਜਾਵੇ ਅਤੇ ਵੱਧ ਤੋਂ ਵੱਧ ਬੂਟੇ ਲਗਾਏ ਇਸ ਮੌਕੇ ਵਾਈਸ ਪਿ੍ੰਸੀਪਲ ਸੋਨੀਆ ਸ਼ਰਮਾ, ਦਲਜੀਤ ਸਿੰਘ, ਮਨਿੰਦਰ ਕੌਰ, ਰੁਪਿੰਦਰ ਕੌਰ, ਮੰਜੂ ਦੇਵਗਨ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |