20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਜੇਲ੍ਹ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 06-06-2026
ਪੱਟੀ, 5 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਜੇਲ੍ਹ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਪੱਟੀ ਦੀ ਮੀਟਿੰਗ ਰਣਜੀਤ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਹਿਸੀਲ ਸਕੱਤਰ ਬਲਵਿੰਦਰ ਸਿੰਘ ਪੂਹਲਾ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਦੀਆਂ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਤੋਂ ਲਗਾਤਾਰ ਟਾਲ ਮਟੌਲ ਦੀ ਨੀਤੀ 'ਤੇ ਚੱਲ ਰਹੀ ਹੈ | ਅਜੇ ਤੱਕ ਪੇ ਕਮਿਸ਼ਨ ਦੀ ਰਿਪੋਰਟ ਪੈਨਸ਼ਨਰ ਉੱਪਰ ਲਾਗੂ ਨਹੀਂ ਹੋਈ, ਬਕਾਏ 42 ਕਿਸ਼ਤਾਂ ਵਿਚ ਦਿੱਤੇ ਜਾ ਰਹੇ ਹਨ, ਡੀ.ਏ. ਦੀਆਂ ਕਿਸ਼ਤਾਂ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਨਹੀਂ ਦਿੱਤੀਆਂ ਜਾ ਰਹੀਆਂ, ਡਿਜੀਟਲ ਲਾਈਵ ਸਰਟੀਫਿਕੇਟ ਦੇ ਨਾਂਅ 'ਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਅਤੇ ਬੈਂਕ ਮੈਨੇਜ਼ਰ ਪ੍ਰੇਸ਼ਾਨ ਕਰ ਰਹੇ ਹਨ, ਕਈ ਪੈਨਸ਼ਨਰਾਂ ਦੀਆਂ ਦੋ-ਦੋ ਮਹੀਨੇ ਤੋਂ ਪੈਨਸ਼ਨਾਂ ਨਹੀਂ ਪਾ ਰਹੇ | ਇਸ ਮੌਕੇ ਗੁਰਬਚਨ ਸਿੰਘ ਦੁਬਲੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਜੇਲ੍ਹ ਵਿਭਾਗ ਦੇ ਪੈਨਸ਼ਨਰ ਸਾਂਝੇ ਸੰਘਰਸ਼ਾਂ ਦੇ ਰਾਹ 'ਤੇ ਚੱਲ ਕੇ ਸਰਕਾਰ ਨੂੰ ਮਜ਼ਬੂਰ ਕਰਨਗੇ | ਇਸ ਸਮੇਂ ਭਰਾਤਰੀ ਜਥੇਬੰਦੀਆਂ ਵਲੋਂ ਜਗਤਾਰ ਸਿੰਘ ਆਸਲ, ਗੁਰਦਿਆਲ ਸਿੰਘ ਪੱਟੀ, ਸਤਪਾਲ ਸ਼ਰਮਾ ਨੇ ਮੰਗਾਂ ਨਾ ਮੰਨਣ ਦਾ ਕਰੜਾ ਵਿਰੋਧ ਕੀਤਾ ਅਤੇ ਜੇਲ੍ਹ ਵਿਭਾਗ ਦੇ ਪੈਨਸ਼ਨਰਾਂ ਦੀ ਹਰ ਤਰ੍ਹਾਂ ਨਾਲ ਅਗਵਾਈ ਅਤੇ ਹਮਾਇਤ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਪ੍ਰਗਟ ਸਿੰਘ ਬੂਹ, ਜਸਵੰਤ ਸਿੰਘ, ਬਲਰਾਜ ਸਿੰਘ, ਜਗਜੀਤ ਸਿੰਘ, ਗੁਰਨਾਮ ਸਿੰਘ, ਸਰਬਜੀਤ ਸਿੰਘ ਚੀਮਾ, ਦੀਪ ਸਿੰਘ ਪੱਟੀ, ਹਰਜਿੰਦਰ ਸਿੰਘ ਵਲਟੋਹਾ, ਜਗਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ | ਮੀਟਿੰਗ ਦੇ ਅੰਤ ਵਿਚ ਇੰਸਪੈਕਟਰ ਰਣਜੀਤ ਸਿੰਘ ਪੱਟੀ ਨੇ ਆਏ ਹੋਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸਾਡਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ <br/>
Ad Position 24