20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 06-06-2026
ਨੌਸ਼ਹਿਰਾ ਪੰਨੂੰਆਂ, 5 ਜੂਨ (ਦੀਪਕ ਮੈਣੀ)-ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪੰਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੰਤਵ ਖੇਤ ਦੀ ਜ਼ਮੀਨ ਦੀ ਦੇਖਭਾਲ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਬਾਸਮਤੀ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸੰਬੰਧੀ ਜਾਣਕਾਰੀ ਦੇਣਾ ਸੀ | ਫਾਰਮ ਸਲਾਹਕਾਰ ਕੇਂਦਰ ਤੋਂ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਤੇ ਝੋਨੇ ਅਤੇ ਬਾਸਮਤੀ ਵਿਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ | ਫਾਰਮਰ ਸਲਾਹਕਾਰ ਕੇਂਦਰ ਵਲੋਂ ਡਾ. ਪਰਮਿੰਦਰ ਕੌਰ ਨੇ ਝੋਨੇ ਅਤੇ ਬਾਸਮਤੀ ਵਿਚ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵਿਸਥਾਰ ਵਿਚ ਜਾਣਕਾਰੀ ਦਿੱਤੀ | ਸੁਖਵਿੰਦਰ ਸਿੰਘ ਏ.ਈ.ਓ. ਨੇ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ਐਡਵਾਈਜ਼ਰੀ ਕੈਂਪ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਮਨਦੀਪ ਸਿੰਘ ਪੰਨੂੰ ਏ.ਈ.ਓ. ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਬਿਜਾਈ ਸੰਬੰਧੀ ਜਾਣਕਾਰੀ ਦਿੱਤੀ | ਬਲਜਿੰਦਰ ਸਿੰਘ ਬਾਠ ਏ.ਈ.ਓ. ਨੇ ਕਿਸਾਨਾਂ ਨੂੰ ਮਿੱਟੀ ਪਰਖ ਬਾਰੇ ਸੰਖੇਪ ਜਾਣਕਾਰੀ ਦਿੱਤੀ | ਸਟੇਜ ਸਕੱਤਰ ਦੀ ਭੂਮਿਕਾ ਮਨਦੀਪ ਸਿੰਘ ਏ.ਈ.ਓ. ਨੇ ਨਿਭਾਈ | ਅੰਤ ਵਿਚ ਸੁਖਵਿੰਦਰ ਸਿੰਘ ਏ.ਈ.ਓ. ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਕੈਂਪ ਵਿਚ ਤਲਵਿੰਦਰ ਸਿੰਘ ਏ.ਐਸ.ਆਈ., ਅਜੇਪਾਲ ਸਿੰਘ ਏ.ਟੀ.ਐਮ., ਸੁਖਮਨ ਸਿੰਘ, ਜਗਜੀਤ ਸਿੰਘ ਫੀਲਡ ਵਰਕਰ, ਪਿੰਡ ਢੋਟੀਆਂ ਤੇ ਹੋਰ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 16ਵੇਂ ਦਿਨ 'ਚ ਸ਼ਾਮਿਲ <br/> ਅਗਲੀ ਖ਼ਬਰ ਪੰਜਾਬ ਜੇਲ੍ਹ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24