20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਿਸਾਨੀ ਅੰਦੋਲਨ ਦੌਰਾਨ ਦਿੱਲੀ ਵਿਖੇ ਪੰਜਾਬ ਦੇ ਕਿਸਾਨਾਂ ਨਾਲ ਹੋਏ ਧੱਕਿਆਂ ਨੂੰ ਪੰਜਾਬੀ ਲੋਕ ਕਦੇ ਨਹੀਂ ਭੁੱਲਣਗੇ- ਸੰਧੂ <br/>

Ad Position 21
No active advertisement
ਅਜੀਤ ਡੈਸਕ 06-06-2026
ਖੇਮਕਰਨ, 5 ਜੂਨ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਇਕ ਜਾਗਰੂਕ ਤੇ ਖੇਤੀ ਪ੍ਰਧਾਨ ਸੂਬਾ ਹੈ, ਇੱਥੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਲੋਕਤੰਤਰ ਦੀ ਹੱਤਿਆ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅੱਜ ਲੋੜ ਹੈ ਪੂਰੇ ਪੰਜਾਬ ਨੂੰ ਇਕਜੁੱਟ ਹੋ ਕੇ ਭਾਜਪਾ ਦੀਆਂ ਨੀਤੀਆਂ ਦਾ ਵਿਰੋਧ ਕਰਨ ਦੀ, ਕਿਉਂਕਿ ਜੇਕਰ ਭਾਜਪਾ ਪੰਜਾਬ ਵਿਚ ਸੱਤਾ ਹਾਸਲ ਕਰਦੀ ਹੈ ਤਾਂ ਇਸ ਦੇ ਨਤੀਜੇ ਬਹੁਤ ਖਤਰਨਾਕ ਹੋ ਸਕਦੇ ਹਨ | ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਹੱਕਾਂ ਪ੍ਰਤੀ ਲੜ ਰਹੇ ਹਨ | ਭਾਵੇਂ ਸੂਬੇ ਦੇ ਪਾਣੀਆਂ ਦਾ ਮੁੱਦਾ ਹੋਵੇ ਜਾਂ ਕਿਸਾਨਾਂ ਦੇ ਹੱਕਾਂ ਦੀ ਲੜਾਈ ਹੋਵੇ | ਉਸ 'ਤੇ ਪੰਜਾਬ ਦੀ ਮੌਜੂਦਾ 'ਆਪ' ਦੀ ਸਰਕਾਰ ਡੱਟ ਕੇ ਖੜੀ ਹੋਈ ਹੈ | ਇਸ ਵਾਸਤੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਮੁਹਿੰਮ ਅੱਗੇ ਆਉਣ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐੱਨ.ਆਰ.ਆਈ. ਆਗੂ ਤੇ ਟ੍ਰਾਸਪੋਰਟਰ ਬਲਵੰਤ ਸਿੰਘ ਅਮਰੀਕਾ ਨੇ ਇਕ ਬਿਆਨ 'ਚ ਕੀਤਾ | ਉਨ੍ਹਾਂ ਹਾਲ ਹੀ ਵਿਚ ਹੋਈਆਂ ਨਗਰ ਨਿਗਮਾਂ ਤੇ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿੱਲੀ ਹੂੰਝਾ ਫੇਰ ਜਿੱਤ 'ਤੇ ਪਾਰਟੀ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸੂਬੇ ਦੇ ਸ਼ਹਿਰੀ ਵੋਟਰਾਂ ਦਾ ਆਪ ਦੇ ਹੱਕ ਚ ਮੁੱੜ ਵੱਡਾ ਫੱਤਵਾ ਹੈ | ਮਾਨ ਸਰਕਾਰ ਨੇ ਪਿੰਡਾਂ ਵਾਂਗ ਸ਼ਹਿਰੀ ਵਾਸੀਆਂ ਨੂੰ ਵੀ ਪਹਿਲੀ ਵਾਰ ਮੁਫ਼ਤ ਬਿਜਲੀ ਤੇ ਪਾਣੀ ਦੀ ਸਹੂਲਤ ਦਿੱਤੀ ਹੈ | ਉਸ ਤੋਂ ਸ਼ਹਿਰੀ ਤੇ ਵਪਾਰੀ ਵਰਗ ਵੀ ਖੁਸ਼ ਹੈ | ਇਸ ਵਾਸਤੇ ਪੰਜਾਬ ਵਾਸੀਆਂ ਨੂੰ ਬੇਨਤੀ ਹੈ ਕਿ ਪੰਜਾਬ ਨੂੰ ਭਗਵੰਤ ਸਿੰਘ ਮਾਨ ਵਰਗਾ ਮਿਹਨਤੀ ਤੇ ਇਮਾਨਦਾਰ ਮੁੱਖ ਮੰਤਰੀ ਨਹੀਂ ਮਿਲ ਸਕਦਾ | ਇਸ ਲਈ ਅਗਲੇ ਸਮੇਂ ਵੀ 'ਆਪ' ਨੂੰ ਸੂਬੇ 'ਚ ਅੱਗੇ ਲਿਆਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੇ ਭਾਜਪਾ ਪੰਜਾਬ ਵਿਚ ਆਉਂਦੀ ਹੈ ਤਾਂ ਕਿਸਾਨਾਂ ਨੂੰ ਐਮ.ਐਸ.ਪੀ. ਮਿਲਣਾ ਤਾਂ ਦੂਰ ਦੀ ਗੱਲ, ਮੰਡੀਕਰਨ ਪ੍ਰਣਾਲੀ ਵੀ ਪ੍ਰਾਈਵੇਟ ਹੱਥਾਂ ਵਿਚ ਚਲੀ ਜਾਵੇਗੀ, ਜਿਸ ਨਾਲ ਪੰਜਾਬ ਦੀ ਕਿਸਾਨੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ | ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਉਸ ਦੌਰਾਨ ਪੰਜਾਬ ਅਤੇ ਪੰਜਾਬੀਆਂ 'ਤੇ ਰੱਜ ਕੇ ਜ਼ੁਲਮ ਢਾਹਿਆ ਸੀ | ਦਿੱਲੀ ਦੀਆਂ ਸਰਹੱਦਾਂ 'ਤੇ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਪਰ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੱਕ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਇ ਤਾਨਾਸ਼ਾਹੀ ਰਵੱਈਆ ਅਪਣਾਇਆ | ਉਨ੍ਹਾਂ ਕਿਹਾ ਕਿ ਉਹ ਕਾਨੂੰਨ ਜਿਨ੍ਹਾਂ ਖ਼ਲਾਫ਼ ਕਿਸਾਨ ਲੜ ਰਹੇ ਸਨ, ਉਹ ਭਾਜਪਾ ਵਲੋਂ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ 'ਚ ਹੈ | ਇਸ ਲਈ ਸੂਬਾ ਵਾਸੀਆਂ ਨੂੰ ਭਾਜਪਾ ਦੀ ਚਾਲ ਤੋਂ ਸੁਚੇਤ ਰਹਿਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਡੀਪੂ ਹੋਲਡਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਜਥੇਬੰਦੀਆਂ ਦਾ ਡੈਪੂਟੇਸ਼ਨ ਜ਼ਿਲ੍ਹਾ ਅਧਿਕਾਰੀਆਂ ਨੂੰ ਮਿਲਿਆ <br/> ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਬੱਚਿਆਂ ਲਈ ਸਮਰ ਕੈਂਪ ਲਗਾਇਆ <br/>
Ad Position 24