22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੁਰਤਗਾਲ ਭੇਜਣ ਦੀ ਬਜਾਏ ਦੁਬਈ ਭੇਜ ਕੇ ਕੀਤੀ ਧੋਖਾਧੜੀ

Ad Position 21
No active advertisement
ਅਜੀਤ ਡੈਸਕ 07-06-2026
ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਪੁਰਤਗਾਲ ਭੇਜਣ ਦੀ ਬਜਾਏ ਦੁਬਈ ਭੇਜ ਕੇ ਉਸ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਸੁਖਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮੀਆਂਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ ਆਪਣੇ ਪੁੱਤਰ ਮਨਦੀਪ ਸਿੰਘ ਅਤੇ ਭਤੀਜੇ ਗੁਰਪ੍ਰੀਤ ਸਿੰਘ ਨੂੰ ਪੁਰਤਕਾਲ ਭੇਜਣ ਸਬੰਧੀ ਹਰਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸਰਬਜੀਤ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀਅਨ ਮਹਿਸਨਪੁਰਾ, ਕਪਤਾਨ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਬਾਸਰਕੇ ਭੈਣੀ, ਮਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ 15 ਲੱਖ ਰੁਪਏ ਵਿਚ ਗੱਲ ਕੀਤੀ ਸੀ ਜਿੰਨ੍ਹਾਂ ਨੂੰ 8 ਲੱਖ 80 ਹਜ਼ਾਰ ਰੁਪਏ ਦੇ ਦਿੱਤੇ ਸਨ, ਜਿੰਨਾ ਨੇ ਮਨਦੀਪ ਸਿੰਘ ਨੂੰ ਦੁਬੱਈ ਭੇਜ ਦਿੱਤਾ ਤੇ ਭਤੀਜਾ ਗੁਰਪ੍ਰੀਤ ਸਿੰਘ ਪਹਿਲਾਂ ਹੀ ਦੁਬੱਈ ਸੀ | ਉਸ ਦੇ ਪੁੱਤਰ ਅਤੇ ਭਤੀਜਾ 4-5 ਮਹੀਨੇ ਧੱਕੇ ਖਾ ਕੇ ਵਾਪਸ ਇੰਡੀਆ ਆ ਗਏ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਐੱਸ.ਪੀ.(ਡੀ) ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ | ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਜੂਨ 1984 ਦੇ ਘੱਲੂਘਾਰੇ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨੰਬਰਦਾਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮਹੀਨਾਵਾਰ ਮੀਟਿੰਗ
Ad Position 24