22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਜੂਨ 1984 ਦੇ ਘੱਲੂਘਾਰੇ ਸੰਬੰਧੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-06-2026
ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ)— ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੁਸ਼ੋਭਿਤ ਮੰਜੀ ਸਾਹਿਬ ਹਾਲ ਵਿਖੇ ਜੂਨ 1984 ਵਿਚ ਹੋਏ ਤੀਸਰੇ ਘੱਲੂਘਾਰੇ ਮੌਕੇ ਧਾਰਮਿਕ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਪੱਟੀ ਦੀ ਅਗਵਾਈ ਵਿਚ ਕਰਵਾਏ ਗਏ | ਘੱਲੂਘਾਰੇ ਸੰਬੰਧੀ ਰਖਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਹਾਜ਼ਰੀਆਂ ਭਰੀਆਂ ਅਤੇ ਜੂਨ 1984 ਵਿਚ ਸ਼ਹੀਦ ਹੋਏ ਸਿੱਖਾਂ, ਬੀਬੀਆਂ ਤੇ ਬੱਚਿਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਭਾਰਤੀ ਹਕੂਮਤ ਦੀ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਤੇ ਕਰੂਰਤਾ ਨਾਲ ਭਰੀ ਕਾਰਵਾਈ ਸੀ ਜਿਸ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ ਤੇ ਹਮੇਸ਼ਾ ਹੀ ਇਸ ਕਾਰਵਾਈ ਦੌਰਾਨ ਸ਼ਹੀਦ ਹੋਏ ਸਿੰੰਘਾਂ ਦੀ ਯਾਦ 'ਚ ਸਮਾਗਮ ਹੁੰਦੇ ਰਹਿਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰਤਾਜ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ 'ਚੋਂ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਪੁਰਤਗਾਲ ਭੇਜਣ ਦੀ ਬਜਾਏ ਦੁਬਈ ਭੇਜ ਕੇ ਕੀਤੀ ਧੋਖਾਧੜੀ
Ad Position 24