22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਮ ਆਦਮੀ ਪਾਰਟੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਗੁੰਮਰਾਹਕੁਨ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਔਲਖ <br/>

Ad Position 21
No active advertisement
ਅਜੀਤ ਡੈਸਕ 07-06-2026

ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੰਘੀਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿਚ ਪੂਰੇ ਪੰਜਾਬ ਵਿਚ ਪ੍ਰਸ਼ਾਸਨ 'ਤੇ ਦਬਾਅ ਬਣਾਕੇ ਬਹੁਤ ਧੱਕੇਸ਼ਾਹੀ ਕਰਕੇ ਚੋਣਾਂ ਜਿੱਤੀਆਂ ਗਈਆਂ ਹਨ | ਸਭ ਤੋਂ ਵੱਧ ਧੱਕੇਸ਼ਾਹੀ ਮਜੀਠਾ ਹਲਕੇ ਵਿਚ ਕੀਤੀ ਗਈ ਜਿੱਥੇ ਸ਼ਰੇਆਮ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਗੁੰਡਾਗਰਦੀ ਕੀਤੀ ਗਈ ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਹਨ ਪਰ ਫਿਰ ਵੀ ਮਜੀਠਾ ਦੇ ਵੋਟਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਫਤਵਾ ਦਿੱਤਾ ਤੇ ਉਨ੍ਹਾਂ ਦੇ 6 ਕੌਂਸਲਰ ਜਿੱਤਣ ਵਿਚ ਕਾਮਯਾਬ ਹੋਏ | ਸਰਕਾਰ ਵਲੋਂ ਹੁਣ ਫਿਰ ਮਨਘੜਤ ਕਹਾਣੀ ਬਣਾ ਕੇ ਮਜੀਠੀਆ 'ਤੇ ਐੱਫ.ਆਰ.ਆਈ. ਦਰਜ ਕੀਤੀ ਗਈ ਹੈ, ਜੋ ਬਹੁਤ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਲੋਕਾਂ ਵਿਚ ਲੋਕਪਿ੍ਯਤਾ ਪੰਜਾਬ ਸਰਕਾਰ ਨੂੰ ਹਜ਼ਮ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਇੰਨ੍ਹਾਂ ਵਤੀਰਿਆਂ ਕਰਕੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਉਡੀਕ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਦਫਤਰ ਅੱਗੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ 2600 ਨੌਜਵਾਨਾਂ ਤੇ ਅਣਮਨੁੱਖੀ ਤਸ਼ੱਦਦ ਕਰਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ, ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਜਲਦੀ ਹੀ ਭੁਗਤਣਾ ਪਵੇਗਾ | ਇਸ ਤੋਂ ਇਲਾਵਾ ਪੰਜਾਬ ਸਰਕਾਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਸੇਵਾ ਕੇਂਦਰ ਦੇ ਮੁਲਾਜ਼ਮਾਂ ਪ੍ਰਤੀ ਗਲਤ ਬਿਆਨਬਾਜ਼ੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਨ੍ਹਾਂ ਜਥੇਬੰਦੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕਦੀ ਤਾਂ ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਵੇ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਅੱਜ <br/> ਅਗਲੀ ਖ਼ਬਰ ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਮੋਹਰੀ ਬਣ ਕੇ ਵੱਡੇ ਸੇਵਾ ਕਾਰਜ 'ਚ ਜੁਟੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ <br/>
Ad Position 24