22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 07-06-2026
ਤਰਨ ਤਾਰਨ, 6 ਜੂਨ (ਇਕਬਾਲ ਸਿੰਘ ਸੋਢੀ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਸਬੰਧੀ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਦਿਨ ਐਤਵਾਰ ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਬੈਠਣਗੇ ਅਤੇ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਨਗੇ | ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੇ ਸਬੰਧ ਵਿਚ ਜਿਹੜੇ ਵੋਟਰਾਂ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀਂ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਇਹ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀਂ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਤੇ ਮੈਪਿੰਗ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ 'ਚ ਸਹਿਯੋਗ ਕਰਨ | ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਵਲੋਂ ਨਿਯੁਕਤ ਬੀ.ਐਲ.ਏਜ਼ ਨੂੰ 7 ਜੂਨ ਨੂੰ ਲੱਗਣ ਵਾਲੇ ਸਪੈਸ਼ਲ ਕੈਂਪਾਂ ਵਿਚ ਮੈਪਿੰਗ ਦੇ ਕੰਮ ਵਿਚ ਬੀ.ਐਲ.ਓਜ਼ ਦੇ ਸਹਿਯੋਗ ਲਈ ਜਰੂਰ ਭੇਜਣ | ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 'ਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ. ਦੌਰਾਨ 93 ਫੀਸਦੀ ਹੋ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਗੁੰਮਰਾਹਕੁਨ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਔਲਖ <br/>
Ad Position 24