22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰਾਂ ਲਾਈਨਮੈਨਾਂ 'ਤੇ ਕੀਤੇ ਗਏ ਲਾਠੀਚਾਰਜ ਨਾਲ ਸੂਬਾ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ- ਕੰਚਨਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 07-06-2026
ਝਬਾਲ, 6 ਜੂਨ (ਸੁਖਦੇਵ ਸਿੰਘ)— ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਬੈਠਕੇ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰ ਲਾਈਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਦੀਆਂ ਦਸਤਾਰਾਂ ਪੈਰਾਂ ਵਿਚ ਰੋਲੀਆਂ ਗਈਆਂ ਅਤੇ ਉਨ੍ਹਾਂ ਉਪਰ ਡਾਂਗਾਂ ਵਰਾਈਆਂ ਗਈਆਂ ਜਿਸ ਦਾ ਜਵਾਬ 2027 ਵਿਚ ਨੌਜਵਾਨ ਦੇਣਗੇ | ਉਨ੍ਹਾਂ ਕਿਹਾ ਕਿ ਰੁਜ਼ਗਾਰ ਮੰਗਣਾ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ |
ਬੇਰੁਜ਼ਗਾਰੀ ਦੀ ਮਾਰ ਹੇਠ ਆਈ ਨੌਜਵਾਨਾਂ 'ਤੇ ਬਲ ਪ੍ਰਯੋਗ ਕਰਨਾ ਕਿਸੇ ਵੀ ਲੋਕਤੰਤਰ ਪ੍ਰਣਾਲੀ ਲਈ ਸ਼ੋਭਾ ਨਹੀਂ ਦਿੰਦਾ | ਉਨਾਂ ਨੇ ਨੌਜਵਾਨਾਂ 'ਤੇ ਢਾਹੇ ਤਸ਼ੱਦਦ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਇਸ ਦਮਨਕਾਰੀ ਰੱਵਈਏ ਦਾ ਡੱਟ ਕੇ ਵਿਰੋਧ ਕਰੇਗਾ | ਇਸ ਮੌਕੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਚੈਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਪੂਰਨ ਸਿੰਘ ਝਬਾਲ, ਸੁਰਿੰਦਰ ਸਿੰਘ ਚੂਸਲੇਵੜ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਸਰਪੰਚ ਸੋਨੂੰ ਬਰਾੜ ਸਮੇਤ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ <br/> ਅਗਲੀ ਖ਼ਬਰ ਹਵੇਲੀ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਿਆਂ ਗੇਟ ਤੋੜਿਆ, ਕੰਧ ਢਾਹੀ <br/>
Ad Position 24