ਤਰਨ ਤਾਰਨ, 6 ਜੂਨ (ਪਰਮਜੀਤ ਜੋਸ਼ੀ) ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ 2 ਹਜ਼ਾਰ ਰੁਪਏ ਦੀ ਚੋਰੀ ਕਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਗੁਰਸਾਹਿਬ ਸਿੰਘ ਪੱੁਤਰ ਬਲਕਾਰ ਸਿੰਘ ਵਾਸੀ ਪਿੰਡ ਸਬਾਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ 5 ਜੂਨ ਨੂੰ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਭੱਜਣ ਸਿੰਘ ਵਾਸੀ ਪਿੰਡ ਮੰਮਣਕੇ ਨੇ ਗੁਰਦੁਆਰਾ ਸਾਹਿਬ ਪਿੰਡ ਮੰਮਣਕੇ ਕਲਾਂ ਵਿਖ ਗੋਲਕ ਵਿਚੋਂ 2 ਹਜ਼ਾਰ ਰੁਪਏ ਚੋਰੀ ਕੀਤੇ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਗੁਰਸੇਵਕ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ |