22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਰਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 17ਵੇਂ ਦਿਨ 'ਚ ਸ਼ਾਮਿਲ <br/>

Ad Position 21
No active advertisement
ਖੰਡ ਮਿੱਲ ਸ਼ੇਰੋਂ ਅੱਗੇ ਧਰਨੇ 'ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ | ਤਸਵੀਰ:ਮੈਣੀ <br/> 07-06-2026
ਨੌਸ਼ਹਿਰਾ ਪੰਨੂੰਆਂ, 6 ਜੂਨ (ਦੀਪਕ ਮੈਣੀ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਿਹਾ ਪੱਕਾ ਮੋਰਚਾ ਅੱਜ 17 ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੋਲਦੇ ਹੋਏ ਆਗੂਆਂ ਹਰਜਿੰਦਰ ਸਿੰਘ ਟਾਂਡਾ, ਮਨਜੀਤ ਸਿੰਘ ਬੱਗੂ, ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦਗਿੱਲ, ਸੁਖਬਾਜ ਸਿੰਘ ਸਿੱਧੂ, ਨਛੱਤਰ ਸਿੰਘ ਪੰਨੂ, ਇੰਦਰਜੀਤ ਸਿੰਘ ਮਰਹਾਣਾ ਆਦਿ ਆਗੂਆਂ ਨੇ ਕਿਹਾ ਕਿ ਇਸ ਸਰਕਾਰੀ ਖੰਡ ਮਿਲ ਕਿਸਾਨਾਂ ਦੇ 60 ਫੀਸਦੀ ਹਿੱਸਿਆਂ ਨਾਲ ਬਣੀ ਹੋਈ ਹੈ, ਇਸ ਨੂੰ ਸਰਕਾਰ ਆਪਣੀ ਮਨਮਰਜ਼ੀ ਨਾਲ ਅੱਗੇ ਮਾਲਕੀ ਤਬਦੀਲ ਨਹੀਂ ਕਰ ਸਕਦੀ | ਜ਼ਿਕਰਯੋਗ ਹੈ ਕਿ ਨਵੰਬਰ 2025 ਵਿਚ ਜਦੋਂ ਭਗਵੰਤ ਮਾਨ ਸਰਕਾਰ ਵਲੋਂ ਹੋਰ ਜਾਇਦਾਦਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਉਸ ਵਿਚ ਹੀ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਲਗਪਗ 100 ਏਕੜ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਸਬੰਧੀ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ | ਜਦੋਂ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਭਿਣਕ ਲੱਗੀ ਤਾਂ ਉਨ੍ਹਾਂ ਨੇ ਤੁਰੰਤ ਇਸ ਵਿਰੁੱਧ ਮੋਰਚਾ ਸ਼ੁਰੂ ਕੀਤਾ | ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਇਕ ਤਰਫ ਤਾਂ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਬਾਹਰ ਆਉਣ ਲਈ ਕਹਿ ਰਹੀ ਹੈ ਉੱਥੇ ਨਾਲ ਹੀ ਝੋਨੇ ਦੀ ਫਸਲ ਦਾ ਬਦਲ ਗੰਨਾ ਉਹ ਸੂਗਰ ਮਿਲ ਨੂੰ ਬੰਦ ਕਰ ਰਹੀ | ਪੰਜਾਬ ਸਰਕਾਰ ਦੀ ਬਦਲਵੀਂ ਖੇਤੀ ਨੀਤੀ ਤਾਂ ਹੀ ਢੰਗ ਨਾਲ ਲਾਗੂ ਕੀਤੀ ਜਾ ਸਕਦੀ ਹੈ, ਜੇਕਰ ਸਰਕਾਰ ਝੋਨੇ ਦੀ ਫਸਲ ਦੀ ਜਗ੍ਹਾ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇ | ਕਿਸਾਨਾਂ ਵਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਤੁਰੰਤ ਇਹ ਖੰਡ ਮਿਲ ਮੁੜ ਚਾਲੂ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਮੰਡ ਇਲਾਕੇ ਵਿਚ ਹੜ੍ਹਾਂ ਨਾਲ ਹੁੰਦੀ ਤਬਾਹੀ ਦੌਰਾਨ ਫਸਲਾਂ ਦਾ ਬਚਾ ਹੋ ਸਕੇ | ਇਕ ਵੱਖਰੇ ਮਤੇ ਰਾਹੀਂ ਕੱਲ੍ਹ ਪਟਿਆਲਾ 'ਚ ਪੁਲਿਸ ਵਲੋਂ ਅਪਰੈਂਟਸ਼ਿਪ ਲਾਈਨਮੈਨ ਯੂਨੀਅਨ ਦੇ ਕੰਮ ਆ ਉੱਪਰ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਇਸ ਮੌਕੇ ਤਰਸੇਮ ਸਿੰਘ ਲੱਖਣਾ, ਕੇਹਰ ਸਿੰਘ ਮੁਗਲਚੱਕ, ਬਲਦੇਵ ਸਿੰਘ ਤਲਵੰਡੀ, ਬੂਟਾ ਸਿੰਘ ਪੱਟੀ, ਗੁਰਮੁੱਖ ਸਿੰਘ, ਹਰਜੀਤ ਸਿੰਘ ਝੀਤਾ, ਰਤਨ ਸਿੰਘ ਢੰਡ, ਪਰਮਜੀਤ ਸਿੰਘ ਖਡੂਰ ਸਾਹਿਬ, ਸਕੱਤਰ ਸਿੰਘ ਮੁੰਡਾਪਿੰਡ, ਬਲਦੇਵ ਸਿੰਘ ਸ਼ੇਰੋਂ, ਅਮਰੀਕ ਸਿੰਘ ਸੇਰੋਂ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭੂਰਾ ਕੋਹਨਾ 'ਚ ਸੰਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਾਹਰੀ ਸੂਬਿਆਂ 'ਚ ਪੰਜਾਬੀਆਂ ਨਾਲ ਹੋ ਰਹੀ ਧੱਕੇਸ਼ਾਹੀ ਚਿੰਤਾ ਦਾ ਵਿਸ਼ਾ- ਕਾਂਗਰਸੀ ਆਗੂ <br/>
Ad Position 24