ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ) ਦਵਿੰਦਰ ਸਿੰਘ ਕੈਰੋਵਾਲ ਨੂੰ ਦੀ ਤਰਨ ਤਾਰਨ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਕੁਲਵੰਤ ਸਿੰਘ ਸੋਹਲ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਚੇਅਰਮੈਨ ਦਵਿੰਦਰ ਸਿੰਘ ਕੈਰੋਂਵਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸੇਵਾ-ਮੁਕਤ ਰਜਿਸਟਰਾਰ ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਸਮੇਂ-ਸਮੇਂ 'ਤੇ ਦਿੱਤਾ ਜਾਂਦਾ ਹੈ | ਇਸ ਮੌਕੇ ਦਵਿੰਦਰ ਸਿੰਘ ਕੈਰੋਂਵਾਲ ਨੇ ਆਪਣੀ ਨਿਯੁਕਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਜੈਬੀਰ ਸਿੰਘ ਸੋਹਲ, ਹਰਵਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੋਹਲ ਗੁਰਵਿੰਦਰ ਸਿੰਘ ਢਿੱਲੋਂ ਸਰਪੰਚ ਠੱਠਾ, ਰਵੀ ਸਰਪੰਚ ਦੁਗਲਵਾਲਾ ਆਦਿ ਵਲੋਂ ਵੀ ਦਵਿੰਦਰ ਸਿੰਘ ਕੈਰੋਂਵਾਲ ਦੀ ਨਿਯੁਕਤੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ |