23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਾਂਗਰਸ ਪਾਰਟੀ ਰੁਜ਼ਗਾਰ ਤੇ ਇਨਸਾਫ ਦੀ ਲੜਾਈ ਵਿਚ ਨੌਜਵਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ- ਕਰਨਬੀਰ ਬੁਰਜ <br/>

Ad Position 21
No active advertisement
ਅਜੀਤ ਡੈਸਕ 07-06-2026
ਝਬਾਲ, 6 ਜੂਨ (ਸੁਖਦੇਵ ਸਿੰਘ)-ਪਟਿਆਲਾ ਪਾਵਰ ਕਾਮ ਦੇ ਮੁੱਖ ਦਫਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ 2600 ਅਪ੍ਰੈਂਟਿਸ਼ਸਿਪ ਨੌਜਵਾਨਾਂ 'ਤੇ ਕੀਤੇ ਗਏ ਬੇਰਹਿਮੀ ਨਾਲ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਵਿਧਾਨਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਸੂਬਾ ਸਰਕਾਰ ਨੌਕਰੀਆਂ ਦੇਣ ਦੀ ਬਜਾਏ ਬੇਰੁਜ਼ਗਾਰਾਂ 'ਤੇ ਡਾਂਗਾਂ ਵਰ੍ਹਾ ਰਹੀ ਹੈ | ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੇ ਦਮਨਕਾਰੀ ਰੱਵਈਏ ਦਾ ਵਿਰੋਧ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਅਵਾਜ਼ ਨੂੰ ਦਬਾਉਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਨਾਕਾਮੀ ਛਪਾਉਣ ਲਈ ਡੰਡੇ ਅਤੇ ਦਮਨ ਦੀ ਨੀਤੀ ਅਪਣਾ ਰਹੀ ਹੈ | ਉਨਾਂ ਕਿਹਾ ਕਿ ਸਰਕਾਰ ਦੇ ਝੂਠੇ ਵਾਅਦਿਆਂ ਤੇ ਇਸ਼ਤਿਹਾਰੀ ਰਾਜਨੀਤੀ ਦਾ ਪਰਦਾ ਹੁਣ ਉੱਤਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਲ 2027 ਵਿਚ ਪੰਜਾਬ ਦੀ ਜਨਤਾ ਲੋਕ ਵਿਰੋਧੀ ਨੀਤੀਆਂ ਤੇ ਧੱਕੇਸ਼ਾਹੀ ਦਾ ਜਵਾਬ ਬੈਲਟ ਦੀ ਤਾਕਤ ਨਾਲ ਦੇਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਰੁਜ਼ਗਾਰ ਤੇ ਇਨਸਾਫ ਦੀ ਲੜਾਈ ਵਿਚ ਨੌਜਵਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਤਰਨ ਤਾਰਨ ਵਿਖੇ ਸਮਰ ਫੈਸਟੀਵਲ ਦੂਸਰੇ ਦਿਨ ਵੀ ਜਾਰੀ ਰਿਹਾ <br/> ਅਗਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ <br/>
Ad Position 24