ਨੌਸ਼ਹਿਰਾ ਪੰਨੂੰਆਂ, 7 ਜੂਨ (ਦੀਪਕ ਮੈਣੀ) - ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਿਹਾ ਪੱਕਾ ਮੋਰਚਾ 18ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੋਲਦੇ ਹੋਏ ਆਗੂਆਂ ਬਲਕਾਰ ਸਿੰਘ ਵਲਟੋਹਾ, ਰਤਨ ਸਿੰਘ ਢੰਡ, ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦਗਿੱਲ, ਸੁਖਬਾਜ ਸਿੰਘ ਸਿੱਧੂ, ਨਛੱਤਰ ਸਿੰਘ ਪੰਨੰੂ, ਭੁਪਿੰਦਰ ਸਿੰਘ ਪੰਡੋਰੀ ਤਖਤਮੱਲ, ਸੁਖਦੇਵ ਸਿੰਘ ਤੁੜ, ਸੁਖਚੈਨ ਸਿੰਘ ਸਰਹਾਲੀ, ਇੰਦਰਜੀਤ ਸਿੰਘ ਮਰਹਾਣਾ, ਗੁਰਚਰਨ ਸਿੰਘ ਸਭਰਾ ਆਦਿ ਆਗੂਆਂ ਨੇ ਕਿਹਾ ਕਿ ਇਸ ਸਰਕਾਰੀ ਖੰਡ ਮਿੱਲ ਕਿਸਾਨਾਂ ਦੇ 60 ਫੀਸਦੀ ਹਿੱਸਿਆਂ ਨਾਲ ਬਣੀ ਹੋਈ ਹੈ | ਇਸ ਨੂੰ ਸਰਕਾਰ ਆਪਣੀ ਮਨਮਰਜ਼ੀ ਨਾਲ ਅੱਗੇ ਮਾਲਕੀ ਤਬਦੀਲ ਨਹੀਂ ਕਰ ਸਕਦੀ | ਜ਼ਿਕਰਯੋਗ ਹੈ ਕਿ ਨਵੰਬਰ 2025 ਵਿਚ ਜਦੋਂ ਭਗਵੰਤ ਮਾਨ ਸਰਕਾਰ ਵਲੋਂ ਹੋਰ ਜਾਇਦਾਦਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਉਸ ਵਿਚ ਹੀ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਲਗਪਗ 100 ਏਕੜ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਸੰਬੰਧੀ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ | ਜਦੋਂ ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਭਿਣਕ ਲੱਗੀ ਤਾਂ ਉਨ੍ਹਾਂ ਨੇ ਤੁਰੰਤ ਇਸ ਵਿਰੁੱਧ ਮੋਰਚਾ ਸ਼ੁਰੂ ਕੀਤਾ | ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਇਕ ਤਰਫ ਤਾਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਬਾਹਰ ਆਉਣ ਲਈ ਕਹਿ ਰਹੀ ਹੈ ਉੱਥੇ ਨਾਲ ਹੀ ਝੋਨੇ ਦੀ ਫ਼ਸਲ ਦਾ ਬਦਲ ਗੰਨਾ ਉਹ ਸ਼ੂਗਰ ਮਿੱਲ ਨੂੰ ਬੰਦ ਕਰ ਰਹੀ ਹੈ | ਪੰਜਾਬ ਸਰਕਾਰ ਦੀ ਬਦਲਵੀਂ ਖੇਤੀ ਨੀਤੀ ਤਾਂ ਹੀ ਢੰਗ ਨਾਲ ਲਾਗੂ ਕੀਤੀ ਜਾ ਸਕਦੀ ਹੈ | ਜੇਕਰ ਸਰਕਾਰ ਝੋਨੇ ਦੀ ਫ਼ਸਲ ਦੀ ਜਗ੍ਹਾ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇ | ਕਿਸਾਨਾਂ ਵਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਤੁਰੰਤ ਇਹ ਖੰਡ ਮਿੱਲ ਮੁੜ ਚਾਲੂ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਮੰਡ ਇਲਾਕੇ ਵਿਚ ਹੜ੍ਹਾਂ ਨਾਲ ਹੁੰਦੀ ਤਬਾਹੀ ਦੌਰਾਨ ਫ਼ਸਲਾਂ ਦਾ ਬਚਾਅ ਹੋ ਸਕੇ | ਇਕ ਵੱਖਰੇ ਮਤੇ ਰਾਹੀਂ ਪੰਜਾਬ ਅੰਦਰ ਜਮਹੂਰੀ ਢੰਗ ਤਰੀਕਿਆਂ ਨਾਲ ਆਪਣਾ ਹੱਕ ਮੰਗਦੇ ਲੋਕਾਂ ਉੱਪਰ ਤਸ਼ੱਦਦ ਢਾਉਣ ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ਗੰਡੀਵਿੰਡ, ਚਰਨਜੀਤ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ ਕਿੜੀਆਂ, ਤਰਸੇਮ ਸਿੰਘ ਪੰਡੋਰੀ ਤਖਤਮੱਲ, ਜਤਿੰਦਰਪਾਲ ਸਿੰਘ ਪੰਡੋਰੀ ਤੱਖਤਮਲ, ਸਰਦਾਰਾ ਸਿੰਘ, ਜਗਵੰਤ ਸਿੰਘ, ਭੁਪਿੰਦਰ ਸਿੰਘ, ਗੁਰਮੇਜ ਸਿੰਘ, ਗੁਰਜਿੰਦਰ ਸਿੰਘ, ਸੁਖਚੈਨ ਸਿੰਘ ਸਰਹਾਲੀ ਖੁਰਦ, ਵਿਰਸਾ ਸਿੰਘ ਸਰਹਾਲੀ ਖੁਰਦ, ਜਸਵੰਤ ਸਿੰਘ ਮੱਖੀ ਕਲਾਂ, ਖਜਾਨ ਸਿੰਘ ਸਰਪੰਚ, ਰਾਜ ਸਿੰਘ ਨਵਾਂ, ਗੁਰਪ੍ਰਤਾਪ ਸਿੰਘ, ਗੁਰਜੰਟ ਸਿੰਘ ਠੱਠੀਆਂ ਮਹੰਤਾਂ, ਆਕਾਸ਼ਦੀਪ ਸਿੰਘ, ਕਰਨਵੀਰ ਸਿੰਘ ਗੰਡੀਵਿੰਡ, ਮੇਘ ਸਿੰਘ ਬਿਸ਼ੰਬਰਪੁਰ, ਕਸ਼ਮੀਰ ਸਿੰਘ, ਸਕੱਤਰ ਸਿੰਘ ਖੇਲਾ, ਬਲਦੇਵ ਸਿੰਘ ਸੇਰੋਂ, ਅਮਰੀਕ ਸਿੰਘ ਸੇਰੋਂ, ਕਸ਼ਮੀਰ ਸਿੰਘ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦਾ ਸਰਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 18ਵੇਂ ਦਿਨ 'ਚ ਸ਼ਾਮਿਲ <br/>
ਅਜੀਤ ਡੈਸਕ
08-06-2026