20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 08-06-2026
ਤਰਨ ਤਾਰਨ, 7 ਜੂਨ (ਇਕਬਾਲ ਸਿੰਘ ਸੋਢੀ)- ਥਾਣਾ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੁਲਿਸ ਵਲੋਂ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਮਿਤੀ 5 ਜੂਨ ਨੂੰ ਜੇਲ੍ਹ ਵਿਚ ਬੰਦ ਹਵਾਲਾਤੀ ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖੱਖ ਪਾਸੋਂ ਇਕ ਟੱਚ ਫੋਨ ਬਰਾਮਦ ਕੀਤਾ ਹੈ | ਇਸ ਸੰਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ ਦੀ ਅਣਮੁਨੱਖੀ ਕੁੱਟਮਾਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਨਿਖੇਧੀ <br/> ਅਗਲੀ ਖ਼ਬਰ ਖੇਤ 'ਚੋਂ ਛੱਲੀਆਂ ਤੋੜਣ ਨੂੰ ਲੈ ਕੇ ਹੋਈ ਖ਼ੂਨੀ ਝੜਪ, ਗੋਲੀਆਂ ਤੇ ਕਿ੍ਪਾਨਾਂ ਚੱਲੀਆਂ <br/>
Ad Position 24