19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵਾਰਡ ਨੰਬਰ 1 ਵਿਚ ਐਡਵੋਕੇਟ ਸੁਨੀਲਪਾਲ ਸਿੰਘ ਵਲੋਂ ਆਪਣੇ ਖਰਚੇ ਨਾਲ ਬਣਾਈ ਗਲੀ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-06-2026
ਅਜਨਾਲਾ, 7 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 1 ਵਿਚ ਲੋਕ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਾਬਕਾ ਕੌਂਸਲਰ ਬੀਬੀ ਜੋਗਿੰਦਰ ਕੌਰ ਦੇ ਪੋਤਰੇ ਅਤੇ ਨੌਜਵਾਨ ਕਾਂਗਰਸੀ ਆਗੂ ਤੇ ਉੱੇਘੇ ਸਮਾਜਸੇਵੀ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਵਲੋਂ ਆਪਣੀ ਨਿੱਜੀ ਜੇਬ ਵਿਚੋਂ ਖ਼ਰਚ ਕਰਕੇ ਬਣਵਾਈ ਗਈ ਗਲੀ ਦਾ ਉਦਘਾਟਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਕਰਵਾਏ ਸਾਦੇ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਐਡਵੋਕੇਟ ਸੁਨੀਲਪਾਲ ਸਿੰਘ ਵਲੋਂ ਆਪਣੇ ਖਰਚੇ ਨਾਲ ਵਾਰਡ ਨੰਬਰ 1 ਵਿਚ 4 ਗਲੀਆਂ ਦਾ ਨਿਰਮਾਣ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਅੱਗੇ ਕਿਹਾ ਕਿ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਵਲੋਂ ਨੌਜਵਾਨ ਉਮਰ ਵਿਚ ਲੋਕ ਸੇਵਾ ਲਈ ਦਿਖਾਈ ਜਾ ਰਹੀ ਵਚਨਬੱਧਤਾ ਸ਼ਲਾਘਾਯੋਗ ਹੈ | ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ | ਉਨ੍ਹਾਂ ਕਿਹਾ ਕਿ ਅਜਨਾਲਾ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸੜਕਾਂ, ਗਲੀਆਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਕਈ ਪ੍ਰੋਜੈਕਟ ਅਧੂਰੇ ਪਏ ਹਨ ਅਤੇ ਲੋਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਮੌਕੇ ਐਡਵੋਕੇਟ ਸੁਨੀਲਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਵਾਰਡ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਭਵਿੱਖ ਵਿਚ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖਣਗੇ | ਇਸ ਮੌਕੇ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਕੌਂਸਲਰ ਬੀਬੀ ਜੋਗਿੰਦਰ ਕੌਰ, ਨੰਬਰਦਾਰ ਬਲਜਿੰਦਰ ਸਿੰਘ, ਮਹਿੰਦਰ ਸਿੰਘ ਹਲਵਾਈ, ਤਰਵਿੰਦਰ ਸਿੰਘ, ਲੱਡੂ ਅਜਨਾਲਾ, ਲੁਭਾਇਆ ਮਸੀਹ, ਹੈਪੀ ਸਿੰਘ, ਮੰਨੂੰ ਮਸੀਹ, ਪ੍ਰਧਾਨ ਗੁਰਮੀਤ ਕੌਰ, ਅਮਰਜੀਤ ਕੌਰ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ 'ਚ ਬਣੇ ਬੂਥਾਂ 'ਤੇ ਐੱਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਉਪਰੰਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾ...
Ad Position 24