19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-06-2026
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਵਿਖੇ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਰਾਤਰੀ ਸ਼ਹੀਦੀ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਪ੍ਰੀਤ ਸਿੰਘ ਖਾਲਸਾ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਸੰਤੋਖ ਸਿੰਘ ਦਾ ਰਾਗੀ ਜਥਾ, ਭਾਈ ਸੁਖਰਾਜ ਸਿੰਘ ਆਜ਼ਾਦ ਦਾ ਕਵੀਸ਼ਰ ਜਥਾ, ਭਾਈ ਸੁਖਦੇਵ ਡੱਲਾ ਕਥਾਵਾਚਕ ਤੇ ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਢਾਡੀ ਜਥੇ ਨੇ ਜੁੜ ਬੈਠੀ ਸੰਗਤ ਨੂੰ ਸ਼ਬਦ ਗੁਰਬਾਣੀ ਤੇ ਜੂਨ 1984 'ਚ ਵਾਪਰੇ ਦੁਖਾਂਤ ਨੂੰ ਕਥਾ ਰਾਹੀਂ ਬਿਆਨ ਕੀਤਾ | ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਬਾਬਾ ਸ਼ਿਵਰਾਜ ਸਿੰਘ ਨੇ ਨਿਭਾਈ | ਸ਼ਹੀਦੀ ਸਮਾਗਮ ਵਿਚ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਐੱਮ.ਪੀ. ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਬਾਪੂ ਤਰਸੇਮ ਸਿੰਘ ਤੇ ਸਮੁੱਚੀ ਟੀਮ, ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਸੰਤ ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਸੁਖਦੇਵ ਸਿੰਘ ਖਿਆਲ ਵਾਲੇ, ਗਿਆਨੀ ਤੇਜਬੀਰ ਸਿੰਘ ਦਮਦਮੀ ਟਕਸਾਲ, ਬਾਬਾ ਪ੍ਰਤਾਪ ਸਿੰਘ ਧਰਮੀ ਫੌਜੀ, ਬਾਬਾ ਲੱਖਾ ਸਿੰਘ ਅਨੰਦਗੜ੍ਹ, ਬਾਬਾ ਅਮਰੀਕ ਸਿੰਘ ਛੀਨਾ, ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਕੁਲਬੀਰ ਸਿੰਘ ਗੁਰੂ ਕਾ ਬਾਗ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ ਆਦਿ ਸੰਤਾਂ ਮਹਾਂਪੁਰਖਾਂ ਨੇ ਹਾਜ਼ਰੀਆਂ ਭਰੀਆਂ | ਆਏ ਹੋਏ ਜਥੇ ਤੇ ਸੰਤ ਮਹਾਂਪੁਰਸ਼ਾਂ ਨੂੰ ਬਾਬਾ ਸ਼ਿਵਰਾਜ ਸਿੰਘ ਤੇ ਬਾਬਾ ਰਾਜਨ ਸਿੰਘ ਮੌੜੇ ਕਲਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਜੂਨ 1984 'ਚ ਸਮੇਂ ਦੀ ਹਕੂਮਤ ਵਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕਿ ਕਦੇ ਵੀ ਭੁੱਲ ਨਹੀਂ ਸਕਦੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 15 ਤੋਂ 18 ਜੂਨ ਤੱਕ ਲਗਾਇਆ... ਅਗਲੀ ਖ਼ਬਰ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ
Ad Position 24