ਬਾਬਾ ਬਕਾਲਾ ਸਾਹਿਬ, 7 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੀ 32ਵੀਂ ਸਾਲਾਨਾ ਬਰਸੀ 20 ਜੂਨ 2026, ਮੁਤਾਬਕ 6 ਹਾੜ, ਦਿਨ ਸ਼ਨੀਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਅੱਜ ਇਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੀ ਮੀਟਿੰਗ ਵਿਚ ਮੌਜੂਦਾ 16ਵੇਂ ਮੁਖੀ ਜਥੇ. ਬਾਬਾ ਜੋਗਾ ਸਿੰਘ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਇਕ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ 18 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 20 ਜੂਨ, ਦਿਨ ਸ਼ਨੀਵਾਰ ਨੂੰ ਪੈਣਗੇ | ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਪੁੱਜਕੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਇਸ ਦੌਰਾਨ ਸ਼ਾਮ ਨੂੰ ਮਹੱਲਾ ਸਜਾਇਆ ਜਾਵੇਗਾ | ਜਿਸ ਵਿਚ ਨਿਹੰਗ ਸਿੰਘ ਘੋੜ ਸਵਾਰੀ, ਨੇਜੇਬਾਜੀ ਅਤੇ ਗਤਕੇਬਾਜੀ ਦੇ ਜੌਹਰ ਦਿਖਾਉਣਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਬਰਸੀ ਸਮਾਗਮਾਂ ਵਿਚ ਹੁੰਮ ਹੰੁਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ | ਇਸ ਮੌਕੇ ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਭਗਵਾਨ ਸਿੰਘ, ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ), ਜ: ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ, ਕਾਕਾ ਰਾਜਬੀਰ ਸਿੰਘ ਚੀਮਾਬਾਠ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਨੀਡਜ ਹੋਲਸੇਲਜ਼, ਜਥੇਦਾਰ ਆਤਮਾ ਸਿੰਘ (ਪਰਿਵਾਰਾ ਬਾਬਾ ਨੰਦ ਸਿੰਘ ਨੰਗਲੀ), ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸੈਕਟਰੀ ਨਰਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ, ਠੇਕੇਦਾਰ ਰਾਮ ਲੁਭਾਇਆ, ਸਰਬਜੀਤ ਸਿੰਘ ਸੰਧੂ, ਪਿ੍ੰ: ਦਿਲਬਾਗ ਸਿੰਘ ਮਾਨ, ਪਿ੍ੰ: ਕੁਲਬੀਰ ਸਿੰਘ ਮਾਨ, ਪਿ੍ੰ: ਦਿਲਬਾਗ ਸਿੰਘ ਭੁੱਲਰ, ਅਤਰ ਸਿੰਘ, ਜਗਜੀਤ ਸਿੰਘ ਸੋਨੂੰ, ਸੁਖਵਿੰਦਰ ਸਿੰਘ ਬਮਰਾਹ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਗੁਰਬਚਨ ਸਿੰਘ ਪੀ. ਬੀ. ਮੋਟਰ ਵਾਲੇ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਬਾਬਾ ਅਰਸ਼ਦੀਪ ਸਿੰਘ, ਬਾਬਾ ਸ਼ੇਰ ਸਿੰਘ, ਬਲਬੀਰ ਸਿੰਘ ਬਾਊ, ਬਾਬਾ ਤਰਨਾ ਸਿੰਘ ਅਤੇ ਹੋਰ ਹਾਜ਼ਰ ਸਨ |