19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਨੇ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਮੰਜ਼ਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਪਾਇਆ

Ad Position 21
No active advertisement
ਅਜੀਤ ਡੈਸਕ 08-06-2026
ਬਾਬਾ ਬਕਾਲਾ ਸਾਹਿਬ, 7 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਉਪਰਾਲੇ ਅਹਿਮ ਜਾਰੀ ਹਨ | ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ਸੰਤ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ ਦੀ ਅਗਵਾਈ ਹੇਠ ਸਮੁੱਚੀ ਪਰਿਕਰਮਾ ਨੂੰ ਖੁੱਲ੍ਹਾ ਕਰਨ, ਪਰਿਕਰਮਾ ਵਿਚ ਸੰਗਰਮਰਮਰ ਲਾਉਣ, ਸ਼੍ਰੋਮਣੀ ਕਮੇਟੀ ਦਫ਼ਤਰੀ ਕਮਰੇ ਆਦਿ ਬਣਾਉਣ ਦੀ ਕਾਰ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਹੈ | ਹੁਣ ਗੁਰਦੁਆਰਾ ਸਾਹਿਬ ਵਿਖੇ ਨਵੀਂ ਤਿੰਨ ਮੰਜ਼ਿਲੀ ਆਧੁਨਿਕ ਸਹੂਲਤਾਂ ਵਾਲੀ ਨਵੀਂ ਕਾਰ ਪਾਰਕਿੰਗ ਦੇ ਕਾਰਜਾਂ ਲਈ ਅੱਜ ਪਹਿਲੀ ਮੰਜ਼ਿਲ (ਲਗਭਗ 10,000 ਸਕੇਅਰ ਫੁੱਟ) ਦੇ ਲੈਂਟਰ ਪਾਏ ਗਏ | ਇਸ ਮੌਕੇ ਸੰਤ ਮਹਾਂਪੁਰਖਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਉਪਰੰਤ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ, ਸੰਤ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਜਥੇ. ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਆਦਿ ਨੇ ਪਹਿਲੇ ਟੋਕਰੇ ਖੁਦ ਸਿਰਾਂ 'ਤੇ ਰੱਖ ਕੇ ਕਾਰ ਸੇਵਾ ਦੀ ਆਰੰਭਤਾ ਕੀਤੀ | ਇਸ ਮੌਕੇ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਪਵਿੱਤਰ ਕਾਰਜ ਲਈ ਕਾਰ ਸੇਵਾ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ਸੰਤ ਬਾਬਾ ਗੁਰਨਾਮ ਸਿੰਘ ਯੂ. ਪੀ. ਵਾਲਿਆਂ ਨੂੰ ਸੌਂਪੀ ਗਈ ਸੀ ਅਤੇ ਇਸ ਕਾਰਜ ਦਾ ਸ਼ੁੱਭ ਉਦਘਾਟਨ ਵੀ ਸਾਲਾਨਾ 'ਸਾਚਾ ਗੁਰੂ ਲਾਧੋ ਰੇ ਦਿਵਸ' ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਕੀਤਾ ਗਿਆ ਸੀ, ਜਿਸ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਜਾਰੀ ਹਨ ਅਤੇ ਜਲਦੀ ਹੀ ਇਹ ਲੰਗਰ ਹਾਲ ਦੀ ਕਾਰ ਸੇਵਾ ਸੰਪੂਰਨ ਕਰਨ ਉਪਰੰਤ ਸੰਗਤਾਂ ਦੇ ਸਪੁਰਦ ਕੀਤਾ ਜਾਵੇਗਾ | ਇਸ ਮੌਕੇ ਬਾਬਾ ਦਵਿੰਦਰ ਸਿੰਘ ਸੋਨੂੰ ਗੋਇੰਦਵਾਲ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਬੱਬੂ, ਬਾਬਾ ਬਲਕਾਰ ਸਿੰਘ ਸੁਧਾਰ ਨੰਬਰਦਾਰ ਕਾਰ ਸੇਵਾ ਵਾਲੇ, ਜ: ਰੇਸ਼ਮ ਸਿੰਘ ਇੰਚਾਰਜ ਲੰਗਰ, ਸਤਨਾਮ ਸਿੰਘ ਰੋੜਾਂ ਵਾਲੀ, ਭਲੋਜਲਾ ਵਾਲੀ ਸਾਧ ਸੰਗਤ, ਗੁਰੂਵਰਜੀਤ ਸਿੰਘ ਜਲਾਲਉਸਮਾ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ ਵਾਲੇ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਨੀਡਜ਼ ਹੌਲਸੇਲ ਵਾਲੇ, ਪ੍ਰਤਾਪ ਸਿੰਘ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਗਤਾਰ ਸਿੰਘ ਬਹਾਦਰਪੁਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਸਰਬਜੀਤ ਸਿੰਘ ਪੱਡਾ, ਜੋਗਿੰਦਰ ਸਿੰਘ ਪਾਇਲਟ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਜਰਮਨਜੀਤ ਸਿੰਘ ਲੰਗਿਆਂਵਾਲੀ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਸਿੰਘ ਸਟੋਰ ਕੀਪਰ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਟਾਂਡਾ ਉੜਮੜ ਵਿਖੇ ਕਾਂਗਰਸੀ ਵਰਕਰ 'ਤੇ ਮੁਕੱਦਮਾ ਦਰਜ ਕਰਨ ਦਾ- ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ 20 ਜੂਨ ਨੂੰ -ਸਿੰਘ...
Ad Position 24