19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰਾਂ ਉੱਪਰ ਕੀਤੇ ਲਾਠੀਚਾਰਜ ਦੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਨੇ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 08-06-2026
ਜੰਡਿਆਲਾ ਗੁਰੂ, 7 ਜੂਨ (ਪ੍ਰਮਿੰਦਰ ਸਿੰਘ ਜੋਸਨ)-ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਆਗੂਆਂ ਵਲੋਂ ਪਟਿਆਲਾ ਹੈੱਡ ਆਫਿਸ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ 8 ਜੂਨ ਦਿਨ ਸੋਮਵਾਰ ਨੂੰ ਸਮੁੱਚੇ ਪੰਜਾਬ ਅੰਦਰ ਡਵੀਜ਼ਨ ਪੱਧਰ 'ਤੇ ਰੋਸ ਰੈਲੀਆਂ ਕੀਤੇ ਜਾਣ ਦਾ ਫੈਸਲਾ ਕੀਤਾ ਹੈ | ਮੋਰਚੇ ਦੇ ਆਗੂਆਂ ਨੇ ਜਾਰੀ ਇਕ ਬਿਆਨ ਰਾਹੀਂ ਦੱਸਿਆ ਕਿ ਦੋਵੇਂ ਕਾਰਪੋਰੇਸ਼ਨਾਂ ਅੰਦਰ ਬਹੁਤ ਘੱਟ ਕਰਮਚਾਰੀ ਕੰਮ ਕਰ ਰਹੇ ਹਨ ਜਿਹੜੇ ਕਿ ਦਿਨ ਰਾਤ ਬਹੁਤ ਔਖੇ ਹਾਲਾਤਾਂ ਵਿਚ ਡਿਊਟੀ ਕਰ ਰਹੇ ਹਨ ਅਤੇ ਵਰਕਲੋਡ ਜ਼ਿਆਦਾ ਹੋਣ ਕਾਰਨ ਬਹੁਤ ਸਾਰੇ ਕਰਮਚਾਰੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਅਪਰੇਂਟਰਸ਼ਿਪ ਕਰ ਰਹੇ ਇਨ੍ਹਾਂ 2600 ਬੇਰੁਜ਼ਗਾਰ ਨੌਜਵਾਨਾਂ ਨਾਲ ਪਹਿਲਾਂ ਪਾਵਰਕਾਮ ਦੀ ਮੈਨੇਜਮੈਂਟ ਨੇ ਲਿਖਤੀ ਤੌਰ ਵਾਅਦੇ ਕੀਤੇ ਸਨ ਕਿ ਸਿਰਫ ਪੰਜਾਬੀ ਦਾ ਪੇਪਰ ਲੈ ਕੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਬਾਕੀ ਖਾਲੀ ਆਸਾਮੀਆਂ ਨੂੰ ਸਿਰਫ਼ ਆਈ ਟੀ ਆਈ ਪਾਸ ਉਮੀਦਵਾਰਾਂ ਰਾਹੀਂ ਭਰਿਆ ਜਾਵੇਗਾ ਪਰ ਹੁਣ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਉਨ੍ਹਾਂ ਉਮੀਦਵਾਰਾਂ ਨੂੰ ਬਿਲਕੁਲ ਹੀ ਭਰਤੀ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਇਨ੍ਹਾਂ ਨੌਜਵਾਨਾਂ ਉੱਪਰ ਪੁਲਿਸ ਵਲੋਂ ਅੰਨਾ ਲਾਠੀਚਾਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਮੋਰਚੇ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਪਾਸੋਂ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੇ ਜਾਣ ਅਤੇ ਆਈ ਟੀ ਆਈ ਪਾਸ ਅਤੇ ਅਪਰੈਂਟਰਸ਼ਿਪ ਕਰ ਰਹੇ ਨੌਜਵਾਨਾਂ ਵਲੋਂ ਲਗਾਤਾਰ ਆਪਣੀਆਂ ਨੌਕਰੀਆਂ ਲਈ ਪਟਿਆਲਾ ਦੇ ਹੈੱਡ ਆਫਿਸ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਨੂੰ ਤੁਰੰਤ ਮਹਿਕਮੇ ਅੰਦਰ ਰੈਗੂਲਰ ਭਰਤੀ ਰਾਹੀਂ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਹੈ | ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਮੋਰਚੇ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਨੇ ਬਿਜਲੀ ਨਿਗਮ ਅੰਦਰ ਨਵੀਂ ਭਰਤੀ ਵਿਚ ਪੰਜਾਬ ਦੇ ਉਮੀਦਵਾਰਾਂ ਨੂੰ ਪਹਿਲ ਦੇਣ ਦੀ ਮੰਗ ਕੀਤੀ | ਮੋਰਚੇ ਵਲੋਂ ਸਮੁੱਚੇ ਪੰਜਾਬ ਅੰਦਰ ਮਿਤੀ 15 ਜੂਨ ਤੋਂ ਲੈ ਕੇ 22 ਜੂਨ ਤੱਕ ਸਰਕਲ ਪੱਧਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਮਿਤੀ 24 ਜੂਨ ਨੂੰ ਖੰਨਾ ਵਿਖੇ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਬਿਆਨ ਜਾਰੀ ਕਰਨ ਵਾਲਿਆਂ ਵਿਚ ਅਵਤਾਰ ਸਿੰਘ ਕੈਂਥ, ਦਲਬੀਰ ਸਿੰਘ ਜੌਹਲ, ਹਰਪ੍ਰੀਤ ਸਿੰਘ ਫਰੀਦਕੋਟ, ਕਰਮਜੀਤ ਸਿੰਘ ਸਿੱਧੂ, ਜਗਰੂਪ ਸਿੰਘ ਮਹਿਮਦਪੁਰ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਸੁਰਿੰਦਰ ਧਰਾਂਗਵਾਲਾ, ਸੰਜੀਵ ਕੁਮਾਰ ਨਵਾਂ ਸ਼ਹਿਰ, ਸਰਦਾਰਾ ਸਿੰਘ, ਹਰਜੱਸ ਸਿੰਘ ਦੇ ਨਾਂ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਰਸੂਲਪੁਰ ਕਲਾਂ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ, 40 ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਡੈਂਟਲ ਸਟੱਡੀ ਸਰਕਲ ਦੀ ਸਥਾਪਨਾ <br/>
Ad Position 24