ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਭਾਰਤੀ ਜਨਤਾ ਪਾਰਟੀ ਵਲੋਂ ਹਰਦੀਪ ਸਿੰਘ ਨੂੰ ਕੌਮੀ ਸਫ਼ਾਈ ਕਮਿਸ਼ਨ ਦਾ ਵਾਈਸ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਸਾਥੀਆਂ ਸਮੇਤ ਦਿੱਲੀ ਵਿਖੇ ਪਹੁੰਚ ਕੇ ਹਰਦੀਪ ਸਿੰਘ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਨਵਨਿਯੁਕਤ ਵਾਈਸ ਚੇਅਰਮੈਨ ਹਰਦੀਪ ਸਿੰਘ ਨੇ ਮਨਜੀਤ ਸਿੰਘ ਮੰਨਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਗੱਲਬਾਤ ਦੌਰਾਨ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਦੀ ਮਿਹਨਤ ਦਾ ਬਣਦਾ ਮਾਣ ਸਨਮਾਨ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਅਹੁਦੇ ਦੇ ਕੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਉਨ੍ਹਾਂ ਹਰਦੀਪ ਸਿੰਘ ਦੇ ਕੌਮੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਤੇ ਭਾਜਪਾ ਲੀਡਪਸ਼ਿਪ ਦਾ ਧੰਨਵਾਦ ਕੀਤਾ |